ਮੁੱਦਕੀ, 24 ਮਈ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਪਾਰਟੀ ਹੀ ਇਕ ਮਾਤਰ ਅਜਿਹੀ ਰਾਜਨੀਤਿਕ ਪਾਰਟੀ ਹੈ, ਜਿਸ ਨੇ ਇਤਿਹਾਸਕ ਤੌਰ 'ਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੇ ਹਿਤਾਂ ਲਈ ਡਟ ਕੇ ਕੰਮ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਚੈਨ ਸਿੰਘ ਖੋਸਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਮੁੱਦਕੀ ਅਤੇ ਸੁਖਦੀਪ ਸਿੰਘ ਨੰਬਰਦਾਰ ਮੁੱਦਕੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਜ਼ਿੰਮੇਵਾਰ ਪਾਰਟੀ ਹੈ, ਜਿਸ ਨੇ ਹਰ ਮੁਸ਼ਕਿਲ ਦੌਰ 'ਚ ਪੰਜਾਬ ਦੀ ਬਾਂਹ ਫੜੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਜਿੱਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ, ਉੱਥੇ ਹੀ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਪੱਖਪਾਤ ਦੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ | ਉਨ੍ਹਾਂ ਮੌਜੂਦਾ 'ਆਪ' ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਕਾਰਨ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ 'ਤੇ ਇਕੱਠੇ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ |