22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬੀ.ਐੱਸ.ਐੱਫ.ਵਲੋਂ ਫ਼ਿਟ ਇੰਡੀਆ ਮੁਹਿੰਮ ਦੇ ਤਹਿਤ ਸਰਹੱਦੀ ਇਲਾਕੇ 'ਚ ਕਰਵਾਈ ਗਈ ਸਾਈਕਲ ਰੈਲੀ

Ad Position 21
No active advertisement
ਅਜੀਤ ਡੈਸਕ 25-05-2026
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਬੀ.ਐਸ.ਐਫ਼ ਦੀ 19ਵੀਂ ਬਟਾਲੀਅਨ ਵਲੋਂ ਸਰੀਰਕ ਫਿਟਨੈੱਸ, ਵਾਤਾਵਰਣ ਦੀ ਰੱਖਿਆ ਅਤੇ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਮੌਜ਼ਮ ਫਾਰਵਰਡ ਚੌਕੀ ਤੋਂ ਸ਼ੁਰੂ ਹੋ ਕੇ ਬੀ.ਐੱਸ.ਐੱਫ. ਹੈੱਡਕੁਆਟਰ ਤੱਕ ਕਰੀਬ 14 ਕਿੱਲੋਮੀਟਰ ਦੀ ਹੋ ਨਿਬੜੀ | 19ਵੀਂ ਬਟਾਲੀਅਨ ਦੇ ਕਾਰਜਕਾਰੀ ਕਮਾਡੈਂਟ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਰੈਲੀ ਦਾ ਆਯੋਜਨ ਬੀ.ਐਸ.ਐਫ਼ ਦੀ ਫਿਟਨੈੱਸ ਅਤੇ ਵਾਤਾਵਰਣ ਸੁਰੱਖਿਆ ਨੀਤੀ ਤਹਿਤ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਸਰਹੱਦੀ ਨਾਗਰਿਕਾਂ ਦੇ ਅੰਦਰ ਸਿਹਤ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ | ਕਾਰਜਕਾਰੀ ਕਮਾਡੈਂਟ ਅਨਿਲ ਕੁਮਾਰ ਨੇ ਖ਼ੁਦ ਇਸ 14 ਕਿੱਲੋਮੀਟਰ ਲੰਬੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਰੈਲੀ ਦੌਰਾਨ ਬਟਾਲੀਅਲ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਇਸ ਰੈਲੀ ਪ੍ਰਤੀ ਸਰਹੱਦੀ ਇਲਾਕੇ ਦੇ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਿਆ ਗਿਆ | ਉਨ੍ਹਾਂ ਕਿਹਾ ਕਿ ਬੀ.ਐਸ.ਐਫ਼ ਵਲੋਂ ਸਰਹੱਦਾਂ ਦੀ ਰਾਖੀ ਦੇ ਨਾਲ ਨਾਲ ਸਮਾਜਿਕ ਕੰਮਾਂ ਨੂੰ ਵੀ ਸਮੇਂ ਸਮੇਂ ਸਿਰ ਪਹਿਲ ਦਿੱਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਪਰਵਾਹੀ ਨਾਲ ਜ਼ਖ਼ਮੀ ਕਰਨ ਵਾਲੇ ਕਾਰ ਚਾਲਕ 'ਤੇ ਪਰਚਾ ਦਰਜ ਅਗਲੀ ਖ਼ਬਰ ਐਸ.ਕੇ. ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੀ ਇਨਵੈਸਟੀਚਰ ਸੈਰੇਮਨੀ ਕਰਵਾਈ
Ad Position 24