22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਹਾਰਾ ਕਲੱਬ ਦੀ ਮੀਟਿੰਗ ਦੌਰਾਨ ਮੈਰਿਟ ਪ੍ਰਾਪਤ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ

Ad Position 21
No active advertisement
ਅਜੀਤ ਡੈਸਕ 25-05-2026
ਜ਼ੀਰਾ, 24 ਮਈ (ਪ੍ਰਤਾਪ ਸਿੰਘ ਹੀਰਾ)-ਸਮਾਜ ਸੇਵਾ ਨੂੰ ਸਮਰਪਿਤ ਜ਼ੀਰਾ ਦੀ ਪ੍ਰਸਿੱਧ ਸੰਸਥਾ ਸਹਾਰਾ ਕਲੱਬ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਦੌਰਾਨ ਸ਼ਹਿਰ ਦੇ ਉੱਘੇ ਸਮਾਜ ਸੇਵੀ ਇੰਸਪੈਕਟਰ ਹਰਜੀਤ ਸਿੰਘ ਦੇ ਨੌਜਵਾਨ ਪੁੱਤਰ ਮਨਿੰਦਰ ਸਿੰਘ ਮਨੀ ਵਧਵਾ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ | ਇਸ ਉਪਰੰਤ ਕਲੱਬ ਵਲੋਂ ਸਮਾਜ ਸੇਵਾ ਦੇ ਤਹਿਤ ਕਈ ਲੋੜਵੰਦਾਂ ਦੀ ਮਦਦ ਲਈ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ | ਸਰਬਸੰਮਤੀ ਨਾਲ ਪਿੰਡ ਨੰਗਲ ਮੱਖੂ ਦੇ ਜਸ਼ਨਦੀਪ ਸਿੰਘ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਰਾਸ਼ੀ ਹਸਪਤਾਲ ਦੇ ਖਾਤੇ ਵਿਚ ਭੇਜੀ ਗਈ | ਇਸ ਤੋਂ ਇਲਾਵਾ ਪਿੰਡ ਰਟੌਲ ਬੇਟ ਦੇ ਇਕ ਮਰੀਜ਼ ਦੇ ਆਪੇ੍ਰਸ਼ਨ ਦਾ ਖਰਚਾ ਕਰਕੇ ਇਲਾਜ ਕਰਵਾਇਆ ਗਿਆ ਅਤੇ ਮਰੀਜ਼ ਅਰਜਨ ਸਿੰਘ ਜ਼ੀਰਾ ਜਿਸ ਲਈ ਪਹਿਲਾਂ ਵੀ ਸੇਵਾਵਾਂ ਕੀਤੀਆਂ ਸਨ ਲਈ ਹੋਰ 10 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਭੇਜੀ ਗਈ | ਕਲੱਬ ਮੈਂਬਰਾਂ ਵਲੋਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਗਈ | ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀਆਂ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜਲਦ ਹੀ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਹੋਰ ਬੱਚਿਆਂ ਨੂੰ ਵੀ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪੇ੍ਰਰਨਾ ਮਿਲੇ | ਇਸ ਮੌਕੇ ਜਨਰਲ ਸਕੱਤਰ ਹਰਬੰਸ ਸਿੰਘ ਸ਼ੇਖ਼ਾ, ਜਰਨੈਲ ਸਿੰਘ ਭੁੱਲਰ, ਦਲਜੀਤ ਸਿੰਘ ਬੰਬੇ ਵਾਲੇ, ਹਰਪਾਲ ਸਿੰਘ ਪੰਡੋਰੀ, ਜਸਵਿੰਦਰ ਸਿੰਘ ਖ਼ਾਲਸਾ, ਗੁਰਬਖ਼ਸ਼ ਸਿੰਘ ਵਿੱਜ, ਜਸਵੰਤ ਸਿੰਘ ਨਾਮਦੇਵ, ਕਾਮਰੇਡ ਨਛੱਤਰ ਸਿੰਘ, ਜਸਵਿੰਦਰ ਸਿੰਘ ਸੋਨੂੰ ਗੁਜਰਾਲ, ਮਲੂਕ ਸਿੰਘ ਰਿਟਾਇਰਡ ਨਾਇਬ ਤਹਿਸੀਲਦਾਰ, ਜੇ.ਈ. ਦਲਬੀਰ ਸਿੰਘ, ਰਜਿੰਦਰ ਸਿੰਘ ਸ਼ੇਰਾ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਦੇ ਮੈਂਬਰਾਂ ਦੇ ਨਾਲ ਪੰਜਾਬ ਪ੍ਰਧਾਨ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਨੇ ਭੁਪਿੰਦਰ ਸਿੰਘ ਭਾਨਾ ਅਤੇ ਭੁਪਿੰਦਰ ਸਿੰਘ ਕਲਸੀ ਦੀ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ
Ad Position 24