22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਗੁਰੂਹਰਸਹਾਏ ਦੇ ਮੈਂਬਰਾਂ ਦੇ ਨਾਲ ਪੰਜਾਬ ਪ੍ਰਧਾਨ ਨੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-05-2026
ਗੁਰੂਹਰਸਹਾਏ, 24 ਮਈ(ਕਪਿਲ ਕੰਧਾਰੀ)-ਭਾਰਤ ਵਿਕਾਸ ਪਰਿਸ਼ਦ ਦੇ ਪੰਜਾਬ ਪ੍ਰਧਾਨ ਮਨੋਜ ਕੁਮਾਰ ਮੋਂਗਾ ਅੱਜ ਗੁਰੂਹਰਸਹਾਏ ਵਿਖੇ ਪਹੁੰਚੇ | ਉਨਾਂ ਦਾ ਇੱਥੇ ਪਹੁੰਚਣ ਤੇ ਭਾਰਤ ਵਿਕਾਸ ਪਰਿਸ਼ਦ ਦੇ ਸਮੂਹ ਮੈਂਬਰਾਂ ਵਲੋ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਭਾਰਤ ਵਿਕਾਸ ਪਰਿਸ਼ਦ ਗੁਰੂਹਰਸਹਾਏ ਇਕਾਈ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਮਾਜ ਸੇਵਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਮਨੋਜ ਕੁਮਾਰ ਮੌਂਗਾ ਨੇ ਕਿਹਾ ਕਿ ਭਾਰਤ ਵਿਕਾਸ ਪਰਿਸ਼ਦ ਹਮੇਸ਼ਾ ਹੀ ਸਮਾਜਿਕ, ਸਿੱਖਿਅਕ ਅਤੇ ਸੇਵਾ ਭਾਵਨਾ ਵਾਲੇ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੱਧ ਤੋਂ ਵੱਧ ਲੋਕ ਭਲਾਈ ਦੇ ਕੰਮ ਕੀਤੇ ਜਾਣਗੇ ਅਤੇ ਇਸ ਲਈ ਸਾਰੇ ਮੈਂਬਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਵੀ ਸਮਾਜ ਸੇਵਾ ਨਾਲ ਜੋੜਨ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਪਰਿਸ਼ਦ ਦੇ ਮੈਂਬਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਵਲੋਂ ਸਿੱਖਿਆ, ਸਿਹਤ, ਵਾਤਾਵਰਣ ਸੁਰੱਖਿਆ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਹੋਰ ਵਧਾਇਆ ਜਾਵੇ, ਤਾਂ ਜੋ ਸਮਾਜ ਦੇ ਹਰ ਵਰਗ ਤੱਕ ਸੇਵਾ ਦਾ ਲਾਭ ਪਹੁੰਚ ਸਕੇ | ਇਸ ਮੌਕੇ ਉਨ੍ਹਾਂ ਨੇ ਮਹਿਲਾਵਾਂ ਨੂੰ ਵੀ ਵੱਧ ਤੋਂ ਵੱਧ ਸੰਸਥਾ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਨਾਲ ਹੀ ਵੱਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਵਾਤਾਵਰਣ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਪਰਿਸ਼ਦ ਦੇ ਪ੍ਰਧਾਨ ਬੂੜ ਚੰਦ ਬਿੰਦਰਾ, ਸਕੱਤਰ ਮਦਨ ਮੋਹਨ ਕੰਧਾਰੀ, ਸਰਪ੍ਰਸਤ ਪਵਨ ਕੰਧਾਰੀ, ਆਦਰਸ਼ ਪਾਲ ਧਵਨ, ਮਨੋਜ ਛਾਬੜਾ, ਅਸ਼ੋਕ ਮੋਂਗਾ, ਰਵੀ ਗੁਪਤਾ, ਸੰਦੀਪ ਮਦਾਨ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈਨਸਿਸ ਡੈਂਟਲ ਕਾਲਜ ਵਲੋਂ ਸਨਸ਼ਾਇਨ ਮਾਡਰਨ ਸਕੂਲ ਵਿਚ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਹਾਰਾ ਕਲੱਬ ਦੀ ਮੀਟਿੰਗ ਦੌਰਾਨ ਮੈਰਿਟ ਪ੍ਰਾਪਤ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ
Ad Position 24