22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਲਵੰਡੀ ਭਾਈ 'ਚ ਪੁਲਿਸ ਵਲੋਂ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 25-05-2026
ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਤਲਵੰਡੀ ਭਾਈ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੀ ਅਗਵਾਈ ਫ਼ਿਰੋਜਪੁਰ ਦਿਹਾਤੀ ਪੁਲਿਸ ਸਬ ਡਵੀਜ਼ਨ ਦੇ ਡੀ.ਐਸ.ਪੀ. ਕਰਨ ਸ਼ਰਮਾ ਨੇ ਕੀਤੀ | ਫਲੈਗ ਮਾਰਚ ਦੌਰਾਨ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਸ਼ਾਮਲ ਸਨ | ਇਹ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰ, ਸੰਵੇਦਨਸ਼ੀਲ ਇਲਾਕਿਆਂ ਅਤੇ ਭੀੜ ਭਾੜ ਵਾਲੀਆਂ ਥਾਵਾਂ 'ਤੋਂ ਹੋ ਕੇ ਗੁਜ਼ਰਿਆ | ਇਸ ਸਮੇਂ ਡੀ.ਐਸ.ਪੀ. ਕਰਨ ਸ਼ਰਮਾ ਨੇ ਕਿਹਾ ਕਿ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਅਤੇ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਕਿਸੇ ਵੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਗੜਬੜੀ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਇਲਾਕੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣ ਪ੍ਰਕਿਰਿਆ ਅਮਨ ਅਮਾਨ ਨਾਲ ਸੰਪੰਨ ਹੋ ਸਕੇ | ਮਾਰਚ ਦੌਰਾਨ ਪਰਮਜੀਤ ਕੌਰ ਥਾਣਾ ਮੁਖੀ ਤਲਵੰਡੀ ਭਾਈ, ਜਸਵਿੰਦਰ ਸਿੰਘ ਬਰਾੜ ਥਾਣਾ ਮੁਖੀ ਕੁੱਲਗੜ੍ਹੀ, ਗੁਰਪ੍ਰੀਤ ਸਿੰਘ ਥਾਣਾ ਮੁਖੀ ਘੱਲ ਖ਼ੁਰਦ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 18 'ਚ ਅਕਾਲੀ ਉਮੀਦਵਾਰ ਬਲਦੇਵ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਾਂਗਰਸ ਐਸ.ਸੀ. ਵਿਭਾਗ ਦੇ ਸੂਬਾ ਉਪ ਚੇਅਰਮੈਨ ਗੁਰਚਰਨ ਸਿੰਘ ਨਾਹਰ ਨੇ ਕੀਤਾ ਚੋਣ ਪ੍ਰਚਾਰ
Ad Position 24