22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 18 'ਚ ਅਕਾਲੀ ਉਮੀਦਵਾਰ ਬਲਦੇਵ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Ad Position 21
No active advertisement
ਵਾਰਡ ਨੰਬਰ 18 ਵਿਚ ਚੋਣ ਪ੍ਰਚਾਰ ਦੌਰਾਨ ਅਕਾਲੀ ਉਮੀਦਵਾਰ ਬਲਦੇਵ ਸਿੰਘ ਭੁੱਲਰ ਅਕਾਲੀ ਆਗੂਆਂ ਤੇ ਇਲਾਕਾ ਨਿਵਾਸੀਆਂ ਨਾਲ | ਤਸਵੀਰ-ਗੁਰਿੰਦਰ ਸਿੰਘ <br/> 25-05-2026
ਫ਼ਿਰੋਜ਼ਪੁਰ, 24 ਮਈ(ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਇਸੇ ਤਹਿਤ ਵਾਰਡ ਨੰਬਰ 18 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਭੁੱਲਰ ਵੱਲੋਂ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ | ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਬਲਦੇਵ ਸਿੰਘ ਭੁੱਲਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਵਾਰਡ ਨੰਬਰ 18 ਦੇ ਲੋਕ ਵਿਕਾਸ, ਸਾਫ਼-ਸੁਥਰੇ ਪ੍ਰਬੰਧ ਅਤੇ ਇਮਾਨਦਾਰ ਨੁਮਾਇੰਦਗੀ ਨੂੰ ਤਰਜੀਹ ਦੇ ਰਹੇ ਹਨ | ਬਲਦੇਵ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਫ਼ਾਈ, ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਚੋਣ ਪ੍ਰਚਾਰ ਦੌਰਾਨ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰੇ ਵਾਰਡ ਵਿਚ ਅਕਾਲੀ ਦਲ ਦੇ ਹੱਕ ਵਿਚ ਮਾਹੌਲ ਬਣਿਆ ਹੋਇਆ ਨਜ਼ਰ ਆ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਵਿਚ ਆਪ ਦਾ ਯੂਥ ਵਿੰਗ ਨਿਭਾਏਗਾ ਅਹਿਮ ਭੂਮਿਕਾ-ਸੂਬਾ ਸਕੱਤਰ ਖਾਈ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਲਵੰਡੀ ਭਾਈ 'ਚ ਪੁਲਿਸ ਵਲੋਂ ਫਲੈਗ ਮਾਰਚ
Ad Position 24