23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੋਣਾਂ ਵਿਚ ਆਪ ਦਾ ਯੂਥ ਵਿੰਗ ਨਿਭਾਏਗਾ ਅਹਿਮ ਭੂਮਿਕਾ-ਸੂਬਾ ਸਕੱਤਰ ਖਾਈ

Ad Position 21
No active advertisement
ਅਜੀਤ ਡੈਸਕ 25-05-2026
ਫ਼ਿਰੋਜ਼ਪੁਰ, 24 ਮਈ(ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਆਪ ਦੇ ਯੂਥ ਵਿੰਗ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਵਿਚ ਵੱਡੀ ਭੂਮਿਕਾ ਨਿਭਾਈ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤ ਨੀਤੀਆਂ ਨੂੰ ਲਿਆ ਕੇ ਸਾਰੇ ਵਰਗਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਗਿਆ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖ਼ੁਸ਼ ਹਨ | ਸੂਬਾ ਸਕੱਤਰ ਹਰਮੀਤ ਸਿੰਘ ਨੇ ਅੱਗੇ ਕਿਹਾ ਕਿ ਹਲਕਾ ਸ਼ਹਿਰੀ ਅੰਦਰ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਆਪ ਦਾ ਯੂਥ ਵਿੰਗ ਆਪਣੀ ਭੂਮਿਕਾ ਬਾਖ਼ੂਬੀ ਨਿਭਾ ਰਿਹਾ ਹੈ ਤੇ ਘਰ-ਘਰ ਵੋਟਰਾਂ ਤੱਕ ਪਹੰੁਚ ਕਰਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵੋਟਰਾਂ ਵਲੋਂ ਆਪ ਮੁਹਾਰੇ ਆਮ ਆਦਮੀ ਪਾਰਟੀ ਨੂੰ ਵੋਟਾਂ ਦੇਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ | ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ | ਹਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਨ | ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਪ ਦੇ ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਦਿਓ, ਤਾਂ ਕਿ ਲੋਕ-ਹਿਤ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਤਰਸੇਮ ਮੱਲਾ ਨੇ ਆਜ਼ਾਦ ਉਮੀਦਵਾਰ ਦੇ ਹੱਕ 'ਚ ਮੰਗੀਆਂ ਵੋਟਾਂ ਅਗਲੀ ਖ਼ਬਰ ਵਾਰਡ ਨੰਬਰ 18 'ਚ ਅਕਾਲੀ ਉਮੀਦਵਾਰ ਬਲਦੇਵ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
Ad Position 24