14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ, ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 26-05-2026
ਫ਼ਿਰੋਜ਼ਪੁਰ, 25 ਮਈ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ ਅਤੇ ਤਲਵੰਡੀ ਭਾਈ ਦੀਆਂ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੋਲਿੰਗ ਪਾਰਟੀਆਂ ਆਪੋ-ਆਪਣੇ ਡਿਊਟੀ ਸਥਾਨਾਂ ਲਈ ਰਵਾਨਾ ਹੋ ਗਈਆਂ ਹਨ | ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 281 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ ਨਗਰ ਕੌਂਸਲ ਫ਼ਿਰੋਜ਼ਪੁਰ ਤੋਂ 138, ਜ਼ੀਰਾ ਤੋਂ 87 ਅਤੇ ਤਲਵੰਡੀ ਭਾਈ ਤੋਂ 56 ਉਮੀਦਵਾਰ ਸ਼ਾਮਲ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1,20,271 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ | ਜਿਨ੍ਹਾਂ ਵਿੱਚ 57,217 ਮਰਦ, 63,049 ਅÏਰਤਾਂ ਅਤੇ 5 ਅਦਰ ਵੋਟਰ ਸ਼ਾਮਲ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 63 ਵਾਰਡਾਂ ਵਿੱਚ 132 ਪੋਲਿੰਗ ਬੂਥ ਬਣਾਏ ਗਏ ਹਨ | ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 33 ਵਾਰਡਾਂ ਲਈ 85 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿੱਚ 13 ਵਾਰਡਾਂ ਲਈ 16 ਪੋਲਿੰਗ ਬੂਥ ਅਤੇ ਨਗਰ ਕੌਂਸਲ ਜ਼ੀਰਾ ਵਿੱਚ 17 ਵਾਰਡਾਂ ਲਈ 31 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਪੂਰੀ ਜ਼ਿੰਮੇਵਾਰੀ ਨਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ -ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਮਨਾਂ 'ਚ ਵੱਡੇ ਸਵਾਲ- ਵੋਟਾਂ ਤੋਂ ਪਹਿਲਾਂ ਸ਼ਹਿਰ ਵਿਚ ਚੋਣ ਪ੍ਰਚਾਰ ਚਰਮ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਅਮਲਾ ਸਮੱਗਰੀ ਲੈ ਕੇ ਰਵਾਨਾ <br/>
Ad Position 24