14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਫ਼ਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਚੌਕਸ- ਐੱਸ.ਐੱਸ.ਪੀ

Ad Position 21
No active advertisement
ਰਾਤ ਸਮੇਂ ਵਾਹਨਾਂ ਦੀ ਚੈਕਿੰਗ ਕਰਦੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ | ਅਜੀਤ ਤਸਵੀਰ <br/> 26-05-2026
ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਪੂਰੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਤਿੰਨ ਨਗਰ ਕੌਂਸਲਾਂ ਫ਼ਿਰੋਜ਼ਪੁਰ ਸ਼ਹਿਰ, ਜ਼ੀਰਾ ਅਤੇ ਤਲਵੰਡੀ ਭਾਈ ਵਿਚ ਚੋਣਾਂ ਨੂੰ ਲੈ ਕੇ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਦੇ 85, ਜ਼ੀਰਾ ਦੇ 31 ਅਤੇ ਤਲਵੰਡੀ ਭਾਈ ਦੇ 16 ਪੋਲਿੰਗ ਬੂਥਾਂ ਲਈ ਵਿਸਥਾਰਪੂਰਵਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਪੁਲਿਸ ਵਲੋਂ 12 ਅਤਿ ਸੰਵੇਦਨਸ਼ੀਲ, 32 ਸੰਵੇਦਨਸ਼ੀਲ ਅਤੇ ਹੋਰ ਬੂਥਾਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲਗਭਗ 1200 ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ, ਗਸ਼ਤ ਅਤੇ ਚੈਕਿੰਗ ਲਈ ਵਿਸ਼ੇਸ਼ ਪੈਟਰੋਲਿੰਗ ਟੀਮਾਂ ਵੀ ਬਣਾਈਆਂ ਗਈਆਂ ਹਨ ਜੋ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ | ਪੁਲਿਸ ਵਲੋਂ ਸ਼ੱਕੀ ਗਤੀਵਿਧੀਆਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਣੀ ਰਹੇ | ਐੱਸ.ਐੱਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਹਰ ਨਾਗਰਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕ ਨਿਡਰ ਹੋ ਕੇ ਵੋਟ ਪਾਉਣ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ | ਲੋਕ ਐੱਸ.ਪੀ (ਡੀ) ਨੋਡਲ ਅਫ਼ਸਰ ਜਾਂ ਪੁਲਿਸ ਕੰਟਰੋਲ ਰੂਮ ਨੂੰ ਸਿੱਧੀ ਸੂਚਨਾ ਦੇ ਸਕਦੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ ਅਗਲੀ ਖ਼ਬਰ -ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਮਨਾਂ 'ਚ ਵੱਡੇ ਸਵਾਲ- ਵੋਟਾਂ ਤੋਂ ਪਹਿਲਾਂ ਸ਼ਹਿਰ ਵਿਚ ਚੋਣ ਪ੍ਰਚਾਰ ਚਰਮ...
Ad Position 24