14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਿਜਲੀ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 26-05-2026
ਮੱਲਾਂਵਾਲਾ, 25 ਮਈ (ਗੁਰਦੇਵ ਸਿੰਘ)-ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਇਕ ਹੰਗਾਮੀ ਰੋਸ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਵਰਨ ਸਿੰਘ ਸਬ ਡਵੀਜ਼ਨ ਪ੍ਰਧਾਨ ਨੇ ਕੀਤੀ | ਇਸ ਦੌਰਾਨ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਨੇ ਮੈਨੇਜਮੈਂਟ ਵਲੋਂ ਦਿੱਤੇ ਜਾ ਰਹੇ ਜਬਰੀ ਮੋਬਾਈਲ ਫੋਨਾਂ ਦਾ ਤਿੱਖਾ ਵਿਰੋਧ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਸੰਬੋਧਨ 'ਚ ਕਿਹਾ ਕਿ ਪਹਿਲਾਂ ਹੀ ਸਟਾਫ਼ ਦੀ ਘਾਟ ਕਾਰਨ ਸਾਡੇ ਕਰਮਚਾਰੀ ਮਾਨਸਿਕ ਤੌਰ 'ਤੇ ਕਾਫ਼ੀ ਪੇ੍ਰਸ਼ਾਨ ਚੱਲ ਰਹੇ ਹਨ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੋਬਾਈਲ ਰਾਹੀਂ ਉਨ੍ਹਾਂ ਦੀ ਰੀਅਲ-ਟਾਈਮ ਟਰੈਕਿੰਗ ਕੀਤੀ ਜਾਵੇਗੀ | ਜੋ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੈ | ਕਰਮਚਾਰੀਆਂ ਦੀ ਮੰਗ ਹੈ ਕਿ ਫ਼ੋਨ ਦੇਣ ਦੀ ਬਜਾਏ ਵਿਭਾਗ ਨੂੰ ਪਹਿਲਾਂ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆਂ ਜਾਣ, ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਬੁਲਾਰਿਆਂ ਨਰੇਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ, ਤੀਰਥ ਸਿੰਘ ਭਾਗੋ ਕੇ, ਪ੍ਰਗਟ ਸਿੰਘ ਮੈਣੀ, ਭਜਨ ਲਾਲ, ਬਲਜੀਤ ਸਿੰਘ ਕੈਸ਼ੀਅਰ, ਸੁਖਦੇਵ ਸਿੰਘ ਮੈਣੀ, ਰਾਜ ਸਿੰਘ, ਲਖਵੀਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ 'ਤੇ ਮੈਨੇਜਮੈਂਟ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਤੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਰੈਲੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਫ਼ਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਚੌਕਸ- ਐੱਸ.ਐੱਸ.ਪੀ
Ad Position 24