15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਿੰਡ ਗਾਦੜੀਵਾਲਾ 'ਚ ਲੋੜਵੰਦਾਂ ਨੂੰ ਰਸੋਈ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 26-05-2026
ਜ਼ੀਰਾ, 25 ਮਈ (ਹਰਜੀਤ ਸਿੰਘ ਗਿੱਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋੜਵੰਦਾਂ ਲਈ ਰਾਸ਼ਨ ਵੰਡਣ ਦੀ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧ ਵਿਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਦੀ ਰਹਿਨੁਮਾਈ ਹੇਠ ਅਤੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਥੋਂ ਦੇ ਨਾਲ ਲੱਗਦੇ ਪਿੰਡ ਗਾਦੜੀਵਾਲਾ ਦੇ 350 ਲੋੜਵੰਦ ਪਰਿਵਾਰਾਂ ਨੂੰ ਰਸੋਈ ਕਿੱਟਾਂ ਵੰਡੀਆਂ ਗਈਆਂ | ਸਰਪੰਚ ਸਰਬਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਰਸੋਈ ਕਿੱਟਾਂ ਵਿਚ ਸਰੋਂ੍ਹ ਦਾ ਤੇਲ, ਖੰਡ, ਲੂਣ, ਛੋਲਿਆਂ ਦੀ ਦਾਲ ਅਤੇ ਹਲਦੀ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਜਿਸ ਕਰਕੇ ਪੰਜਾਬ ਹਰ ਖੇਤਰ ਵਿਚ ਹੀ ਅੱਗੇ ਵਧ ਰਿਹਾ ਹੈ ਅਤੇ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਸੁਖਦੇਵ ਸਿੰਘ, ਨਿਰਮਲ ਸਿੰਘ, ਰਸ਼ਪਾਲ ਸਿੰਘ, ਸੁਖਵਿੰਦਰ ਕੌਰ ਅਤੇ ਸੋਨੀ ਸਾਰੇ ਮੈਂਬਰ ਪੰਚਾਇਤ, ਬਲਦੇਵ ਰਾਜ, ਠਾਣਾ ਸਿੰਘ, ਮਲਕੀਤ ਸਿੰਘ, ਲਖਵੀਰ ਸਿੰਘ ਦੀਪੂ ਡੀਪੂ ਹੋਲਡਰ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਲੋਕਾਂ ਦੀਆਂ ਜੇਬਾਂ 'ਤੇ ਪਵੇਗੀ ਮਾਰ- ਮਹਿੰਦਰ ਸਿੰਘ, ਨਿਮਰਤ ਸਿੰਘ ਅਗਲੀ ਖ਼ਬਰ ਮਾਤਾ ਚਮੇਲੀ ਦੇਵੀ ਨਮਿਤ ਪਾਠ ਦਾ ਭੋਗ 28 ਨੂੰ
Ad Position 24