15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

''ਵਿਸ਼ਵ ਵਾਤਾਵਰਨ ਦਿਵਸ'' ਮੁਹਿੰਮ ਤਹਿਤ ਫ਼ਿਰੋਜ਼ਪੁਰ ਮੰਡਲ ਵਿਚ ਵੱਖ-ਵੱਖ ਜਨ-ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 26-05-2026
ਫ਼ਿਰੋਜ਼ਪੁਰ 25 ਮਈ (ਰਾਕੇਸ਼ ਚਾਵਲਾ)-ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਦੇ ਅਧੀਨ ਫ਼ਿਰੋਜ਼ਪੁਰ ਮੰਡਲ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸਫ਼ਾਈ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਇਕ ਨੁੱਕੜ ਨਾਟਕ ਖੇਡਿਆ ਗਿਆ | ਇਸ ਨੁੱਕੜ ਨਾਟਕ ਰਾਹੀਂ ਵਾਤਾਵਰਨ ਦੀ ਸੰਭਾਲ, ਪਾਣੀ ਦੀ ਬੱਚਤ ''ਸਿੰਗਲ ਯੂਜ਼ ਪਲਾਸਟਿਕ'' ਦੇ ਖ਼ਾਤਮੇ ਅਤੇ ਹਰਿਆਵਲ ਭਰਪੂਰ ਜੀਵਨ ਸ਼ੈਲੀ ਅਪਣਾਉਣ ਦਾ ਸੁਨੇਹਾ ਬਹੁਤ ਹੀ ਰੋਚਕ ਤਰੀਕੇ ਨਾਲ ਦਿੱਤਾ ਗਿਆ | ਬਸੰਤ ਕੁਮਾਰ ਸੀਨੀਅਰ ਮੰਡਲ ਕਮਰਸ਼ੀਅਲ ਮੈਨੇਜਰ ਵਪਾਰਕ ਪ੍ਰਬੰਧਕ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਰੇਲ ਯਾਤਰੀਆਂ ਅਤੇ ਆਮ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਸਟੇਸ਼ਨ ਕੰਪਲੈਕਸ ਵਿਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਵੀ ਵਾਤਾਵਰਨ ਦੀ ਸੰਭਾਲ ਨਾਲ ਸਬੰਧਿਤ ਸੁਨੇਹੇ ਪ੍ਰਦਰਸ਼ਿਤ ਕੀਤੇ ਗਏ | ਫ਼ਿਰੋਜ਼ਪੁਰ ਮੰਡਲ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੁਹਿੰਮ ਦੇ ਤਹਿਤ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਵਾਤਾਵਰਨ ਨੂੰ ਬਚਾਉਣ ਵਿਚ ਲੋਕਾਂ ਦੀ ਭਾਈਵਾਲੀ ਯਕੀਨੀ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ ਨੌਜਵਾਨਾਂ ਵਲੋਂ ਯਾਤਰਾ ਕਮੇਟੀ ਨੂੰ 94 ਪੱਖੇ ਭੇਟ ਅਗਲੀ ਖ਼ਬਰ 10ਵੀਂ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24