ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਨਜ਼ਦੀਕੀ ਪਿੰਡ ਦਰਵੇਸ਼ੇ ਕੇ (ਪ੍ਰੀਤਮ ਸਿੰਘ ਵਾਲਾ) ਵਿਖੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਡਾ.ਮੁਖ਼ਤਿਆਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਇੱਕਮੁੱਠ ਹੋ ਕੇ ਕੰਮ ਕਰਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਹਲਕਾ ਜਥੇਦਾਰ ਜਸਬੀਰ ਸਿੰਘ ਭੁੱਲਰ ਨੇ ਵਿਸ਼ਵਾਸ ਦੁਆਇਆ ਕਿ ਉਹ ਕਿਸਾਨੀ, ਸਿੱਖਿਆ, ਸੜਕਾਂ ਅਤੇ ਹੋਰ ਕੰਮਾਂ ਲਈ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਮੇਸ਼ਾ ਯਤਨਸ਼ੀਲ ਰਹਿਣਗੇ | ਜਸਪਾਲ ਸਿੰਘ ਸਰਪੰਚ ਨੇ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕਿਰਨਦੀਪ ਸਿੰਘ ਪੱਲ੍ਹਾ, ਬਲਵਿੰਦਰ ਸਿੰਘ ਸੂਬਾ ਕਦੀਮ, ਜਸਪਾਲ ਸਿੰਘ ਖ਼ਾਨੇ ਕੇ ਅਹਿੱਲ, ਕੁਲਦੀਪ ਸਿੰਘ, ਦਰਸ਼ਨ ਸਿੰਘ ਅÏਲਖ, ਹਰਪਾਲ ਸਿੰਘ, ਸੁਖਦੇਵ ਸਿੰਘ, ਡੋਗਰ ਸਿੰਘ, ਕਸ਼ਮੀਰ ਸਿੰਘ, ਰਸ਼ਪਾਲ ਸਿੰਘ, ਬਾਬਾ ਇਕਬਾਲ ਸਿੰਘ, ਜਸਵਿੰਦਰ ਸਿੰਘ, ਸੇਵਾ ਸਿੰਘ, ਮੱਘਰ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ 'ਤੇ ਮੇਜਰ ਸਿੰਘ ਆਦਿ ਹਾਜ਼ਰ ਸਨ |