15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ 2 ਦੇ ਲੋਕ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ-ਪਰਮਜੀਤ ਸਿੰਘ ਕਲਸੀ

Ad Position 21
No active advertisement
ਅਜੀਤ ਡੈਸਕ 26-05-2026
ਫ਼ਿਰੋਜ਼ਪੁਰ, 25 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਕਲਸੀ ਵਲੋਂ ਇਲਾਕਾ ਵਾਸੀਆਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ, ਉਹ ਪਿਛਲੇ ਕਾਫ਼ੀ ਸਮੇਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਰਹੇ ਹਨ ਅਤੇ ਹੁਣ ਲੋਕਾਂ ਦੇ ਸਹਿਯੋਗ ਨਾਲ ਵਾਰਡ ਦੀ ਤਸਵੀਰ ਬਦਲਣ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੀ ਮੁਰੰਮਤ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸੁਵਿਧਾ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਪਾਰਟੀ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕ ਖ਼ੁਦ ਅੱਗੇ ਆ ਕੇ ਪਾਰਟੀ ਨੂੰ ਸਮਰਥਨ ਦੇ ਰਹੇ ਹਨ, ਜਿਸ ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਅਕਾਲੀ ਦਲ ਦੇ ਹੱਕ ਵਿਚ ਬਣਦਾ ਨਜ਼ਰ ਆ ਰਿਹਾ ਹੈ | ਪਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਵਾਰਡ ਵਾਸੀਆਂ ਦੇ ਪਿਆਰ ਅਤੇ ਆਸ਼ੀਰਵਾਦ ਸਦਕਾ ਉਹ ਇਹ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਇਮਾਨਦਾਰ ਨੇਤਿ੍ਤਵ ਨੂੰ ਧਿਆਨ ਵਿਚ ਰੱਖਦਿਆਂ 26 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਤੱਕੜੀ ਦੇ ਨਿਸ਼ਾਨ 'ਤੇ ਵੋਟਾਂ ਪਾ ਕੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ | ਇਸ ਮੌਕੇ ਉਨ੍ਹਾਂ ਨਾਲ ਦਵਿੰਦਰ ਸਿੰਘ ਕਲਸੀ, ਜਸਵਿੰਦਰ ਸਿੰਘ ਬੰਬਰਾਹ, ਨਿਰਮਲ ਸਿੰਘ, ਸੁਰਜੀਤ ਸਿੰਘ ਮਨਜੀਤ ਸਿੰਘ ਸੋਹਲ, ਗੁਰਪ੍ਰੀਤ ਸਿੰਘ ਕਲਸੀ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਸੜਕਾਂ ਦੀਆਂ ਬਰਮਾਂ ਨਾ ਹੋਣ ਕਾਰਨ ਵਾਹਨ ਹੋ ਰਹੇ ਹਾਦਸਿਆਂ ਦਾ ਸ਼ਿਕਾਰ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਵਲੋਂ ਪਿੰਡ ਦਰਵੇਸ਼ੇ ਕੇ ਵਿਖੇ ਮੁਹਤਬਰਾਂ ਨਾਲ ਮੀਟਿੰਗ
Ad Position 24