17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 26-05-2026
ਫ਼ਿਰੋਜ਼ਪੁਰ 25 ਮਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਨਸ਼ੀਲੇ ਪਦਾਰਥ ਵੇਚਣ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ | ਚੈਕਿੰਗ ਕਰਦੇ ਹੋਏ ਜਦੋਂ ਪੁਲਿਸ ਟੀਮ ਜੈ ਮਾਂ ਨਗਰ ਫ਼ਿਰੋਜ਼ਪੁਰ ਕੈਂਟ ਦੇ ਟੀ-ਪੁਆਇੰਟ ਕੋਲ ਪਹੁੰਚੀ ਤਾਂ ਉੱਥੇ ਇਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਅਹਿਮ ਸੂਚਨਾ ਦਿੱਤੀ ਕਿ ਸੰਨ੍ਹੀ ਪੁੱਤਰ ਰੂਪਾ ਵਾਸੀ ਗਾਂਧੀ ਨਗਰ, ਫ਼ਿਰੋਜ਼ਪੁਰ ਸ਼ਹਿਰ ਜੋ ਕਿ ਲੰਮੇ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ, ਇਸ ਵੇਲੇ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਉਹ ਡੀ.ਏ.ਵੀ. ਕਾਲਜ ਦੇ ਪਿਛਲੇ ਪਾਸੇ ਸਥਿਤ ਧੋਬੀ ਘਾਟ ਦੇ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਵਲੋਂ ਦੱਸੀ ਗਈ ਜਗ੍ਹਾ 'ਤੇ ਰੇਡ ਮਾਰ ਕੇ ਮੁਲਜ਼ਮ ਸੰਨ੍ਹੀ ਨੂੰ ਕਾਬੂ ਕਰ ਲਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਖ਼ਿਲਾਫ਼ ਥਾਣਾ ਕੈਂਟ ਵਿਖੇ ਐਨ.ਡੀ.ਪੀ.ਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਤੁਰੰਤ ਰਾਹਤ ਦੇਵੇ ਪੰਜਾਬ ਸਰਕਾਰ-ਬੱਲੀਏਵਾਲ ਅਗਲੀ ਖ਼ਬਰ ਪੇਂਡੂ ਸੜਕਾਂ ਦੀਆਂ ਬਰਮਾਂ ਨਾ ਹੋਣ ਕਾਰਨ ਵਾਹਨ ਹੋ ਰਹੇ ਹਾਦਸਿਆਂ ਦਾ ਸ਼ਿਕਾਰ
Ad Position 24