17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਹਾਸਿਲ ਕਰਨਗੇ ਵੱਡੀ ਜਿੱਤ-ਚੇਅਰਮੈਨ ਕਟੋਰਾ

Ad Position 21
No active advertisement
ਅਜੀਤ ਡੈਸਕ 26-05-2026
ਫ਼ਿਰੋਜ਼ਪੁਰ, 25 ਮਈ (ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਚੋਣਾਂ 'ਚ ਆਪ ਉਮੀਦਵਾਰਾਂ ਨੂੰ ਸਮੂਹ ਵਾਰਡਾਂ ਵਿਚ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ 'ਤੇ ਲੋਕ ਖ਼ੁਸ਼ ਹਨ, ਕਿਉਂਕਿ ਲੋਕ-ਹਿਤ ਨੀਤੀਆਂ ਵਾਲੀ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਹਨ | ਸ਼ਹਿਰ ਦੀ ਜਨਤਾ ਦਾ ਕਹਿਣਾ ਹੈ ਕਿ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਇਕ ਮੌਕਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਦੇਣਾ ਚਾਹੀਦਾ ਹੈ ਤਾਂ ਕਿ ਸ਼ਹਿਰ ਦਾ ਵਿਕਾਸ ਹੋ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ 'ਤੇ ਮਾਰਕੀਟ ਕਮੇਟੀ ਸ਼ਹਿਰ ਦੇ ਚੇਅਰਮੈਨ ਬਲਰਾਜ ਸਿੰਘ ਕਟੋਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਨ ਸਮੇਂ ਸਮੂਹ ਵਾਰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਦੇਖਣ ਵਿਚ ਆਇਆ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਚਾਰ ਸਾਲਾਂ ਵਿਚ ਕੀਤੇ ਕੰਮਾਂ ਅਤੇ ਦਿੱਤੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ 'ਤੇ ਵਿਸ਼ਵਾਸ ਦੇ ਰਹੇ ਹਨ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ 'ਆਪ' ਦਾ ਝੰਡਾ ਬੁਲੰਦ ਹੋਵੇਗਾ | ਉਨ੍ਹਾਂ ਨੇ ਜਨਤਾ ਅਪੀਲ ਕਰਦੇ ਹੋਏ ਕਿਹਾ ਕਿ 'ਆਪ' ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਪਾਂ ਕੇ ਵੱਡੀ ਲੀਡ ਨਾਲ ਜਿਤਾਓ, ਤਾਂ ਕਿ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ ਵਲੋਂ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਅਗਲੀ ਖ਼ਬਰ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਤੁਰੰਤ ਰਾਹਤ ਦੇਵੇ ਪੰਜਾਬ ਸਰਕਾਰ-ਬੱਲੀਏਵਾਲ
Ad Position 24