17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐੱਸ.ਐੱਸ.ਪੀ ਵਲੋਂ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ

Ad Position 21
No active advertisement
ਅਜੀਤ ਡੈਸਕ 26-05-2026
ਮੀਟਿੰਗ ਦੌਰਾਨ ਸਖ਼ਤ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਫ਼ਿਰੋਜ਼ਪੁਰ, 25 ਮਈ(ਗੁਰਿੰਦਰ ਸਿੰਘ)-ਮਿੳਾੂਸੀਪਲ ਕਮੇਟੀ ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਢੰਗ ਨਾਲ ਸੰਪੰਨ ਕਰਵਾਉਣ ਲਈ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਚੋਣ ਡਿਊਟੀ 'ਤੇ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਡਿਊਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਐੱਸ.ਐੱਸ.ਪੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਕਿਸਮ ਦੀ ਗੜਬੜ ਜਾਂ ਅਣਸੁਖਾਵੀਂ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਨੂੰ ਚੋਣ ਕੇਂਦਰਾਂ ਦੇ ਆਲੇ-ਦੁਆਲੇ ਵਿਸ਼ੇਸ਼ ਨਿਗਰਾਨੀ ਰੱਖਣ, ਸੰਵੇਦਨਸ਼ੀਲ ਇਲਾਕਿਆਂ 'ਤੇ ਪੈਨੀ ਨਜ਼ਰ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ | ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਦਾ ਪ੍ਰਯੋਗ ਕਰਨ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ | ਇਸ ਤੋਂ ਇਲਾਵਾ ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਅਤੇ ਹਰ ਗਤੀਵਿਧੀ 'ਤੇ ਬਰੀਕੀ ਨਾਲ ਨਿਗਰਾਨੀ ਰੱਖਣ ਲਈ ਵੀ ਆਦੇਸ਼ ਦਿੱਤੇ ਗਏ | ਐੱਸ.ਐੱਸ.ਪੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਬਲਾਕ ਮੱਖੂ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਹਾਸਿਲ ਕਰਨਗੇ ਵੱਡੀ ਜਿੱਤ-ਚੇਅਰਮੈਨ ਕਟੋਰਾ
Ad Position 24