11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੋਲਿੰਗ ਬੂਥ 'ਤੇ ਤਣਾਅਪੂਰਨ ਮਾਹੌਲ ਬਣਨ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਸਿੱਧੂ ਮੌਕੇ 'ਤੇ ਪੁੱਜੇ

Ad Position 21
No active advertisement
ਅਜੀਤ ਡੈਸਕ 27-05-2026
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੌਰਾਨ ਬਸਤੀ ਟੈਂਕਾਂ ਵਾਲੀ ਵਿਖੇ ਇਕ ਪੋਲਿੰਗ ਬੂਥ 'ਤੇ ਤਣਾਅਪੂਰਨ ਮਾਹੌਲ ਬਣਨ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਬੂਥ ਕੈਪਚਰਿੰਗ ਵਰਗੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਐੱਸ.ਐੱਸ.ਪੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਚੇਤ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਗਤੀਵਿਧੀ 'ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਵਿਘਨ ਪਾਉਣ, ਮਾਹੌਲ ਖ਼ਰਾਬ ਕਰਨ ਜਾਂ ਕਾਨੂੰਨ ਆਪਣੇ ਹੱਥ ਵਿਚ ਲੈਣ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 9 ਦੇ ਪੋਲਿੰਗ ਬੂਥ 'ਤੇ ਆਪ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ-1 ਜ਼ਖਮੀ ਅਗਲੀ ਖ਼ਬਰ ਨਸ਼ੇ ਕਾਰਨ 24 ਸਾਲਾ ਨੌਜਵਾਨ ਦੀ ਮੌਤ
Ad Position 24