11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਚੋਣਾਂ ਦੌਰਾਨ ਤਲਵੰਡੀ ਭਾਈ 'ਚ ਰਿਹਾ ਅਮਨ-ਅਮਾਨ

Ad Position 21
No active advertisement
ਅਜੀਤ ਡੈਸਕ 27-05-2026
ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਤਲਵੰਡੀ ਭਾਈ ਦੇ 13 ਵਾਰਡਾਂ ਲਈ ਚੋਣਾਂ ਦਾ ਕੰਮ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਇਸ ਦੌਰਾਨ ਸ਼ਾਮ 05 ਵਜੇ ਤੱਕ 58.72 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ | 13789 ਵੋਟਰਾਂ ਦੀਆਂ ਵੋਟਾਂ ਦੇ ਭੁਗਤਾਨ ਲਈ ਵੱਖ ਵੱਖ ਥਾਵਾਂ ਤੇ 16 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਸਨ | ਜਿੱਥੇ ਅੱਜ ਸਵੇਰੇ ਪੋਲਿੰਗ ਆਰੰਭ ਹੁੰਦਿਆਂ ਹੀ ਵੋਟਰਾਂ ਦੀਆਂ ਕਤਾਰਾਂ ਲੱਗ ਗਈਆਂ | ਜਦਕਿ ਦੁਪਹਿਰ ਸਮੇਂ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਦੀ ਆਮਦ ਬੇਹੱਦ ਮੱਧਮ ਰਹੀ | ਇਸ ਦੌਰਾਨ ਇੱਥੋਂ ਅਤੇ ਵਾਰਡ ਨੰਬਰ 02 ਅਤੇ ਵਾਰਡ ਨੰਬਰ 03 ਦੇ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਦਾ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ | ਜਦਕਿ ਦੂਜੇ ਪਾਸੇ ਕਿਸੇ ਵੀ ਮਤਦਾਨ ਕੇਂਦਰ ਤੇ ਕਿਸੇ ਤਰ੍ਹਾਂ ਦੇ ਲੜਾਈ ਝਗੜੇ ਦੀ ਖਬਰ ਸਾਹਮਣੇ ਨਹੀਂ ਆਈ ਜਦਕਿ ਕੁਝ ਮਤਦਾਨ ਕੇਂਦਰਾਂ ਤੇ ਉਮੀਦਵਾਰ ਆਪਣੇ ਵਿਰੋਧੀ ਉਮੀਦਵਾਰਾਂ ਨਾਲ ਹਾਸਾ ਠੱਠਾ ਕਰਦੇ ਵੀ ਵੇਖੇ ਗਏ | ਇਸ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਪੁਲਿਸ ਵਲੋਂ ਫ਼ਿਰੋਜ਼ਪੁਰ ਦਿਹਾਤੀ ਦੇ ਉਪ ਪੁਲਿਸ ਕਪਤਾਨ ਕਰਨ ਸ਼ਰਮਾ ਦੀ ਅਗਵਾਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਪੁਲਿਸ ਵਲੋਂ ਜਿੱਥੇ ਮਤਦਾਨ ਕੇਂਦਰਾਂ ਤੇ ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਉੱਥੇ ਵੱਖ ਵੱਖ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਸੀ | ਇਸ ਦੌਰਾਨ ਨਗਰ ਕੌਂਸਲ ਤਲਵੰਡੀ ਭਾਈ ਦੀਆਂ ਚੋਣਾਂ ਲਈ ਰਿਟਰਨਿੰਗ ਅਫਸਰ ਨਵਦੀਪ ਸਿੰਗਲਾ ਐਕਸੀਅਨ ਲੋਕ ਨਿਰਮਾਣ ਵਿਭਾਗ ਦੀ ਅਗਵਾਈ ਹੇਠਲੀਆਂ ਚੋਣ ਅਮਲੇ ਟੀਮਾਂ ਵਲੋਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਨਿਗਰਾਨੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ 66 ਫ਼ੀਸਦੀ ਮਤਦਾਨ, 56 ਉਮੀਦਵਾਰਾਂ ਦੀ ਕਿਸਮਤ ਹੋਈ ਬਕਸਿਆਂ 'ਚ ਬੰਦ ਅਗਲੀ ਖ਼ਬਰ ਜ਼ੀਰਾ ਵਿਖੇ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਚੋਣਾਂ ਅਮਨ-ਅਮਾਨ ਨਾਲ ਸੰਪੰਨ-67.6% ਹੋਈ ਪੋਲਿੰਗ
Ad Position 24