11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਘਰ ਬੁਲਾ ਕੇ ਮਾਂ-ਪੁੱਤ ਦੀ ਕੀਤੀ ਕੁੱਟਮਾਰ, 5 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-05-2026
ਮੱਲਾਂਵਾਲਾ, 26 ਮਈ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਮਾਨੋਚਾਹਲ ਵਿਖੇ ਘਰ ਬੁਲਾ ਕੇ ਮਾਂ-ਪੁੱਤ ਦੀ ਕੁੱਟਮਾਰ ਕਰਨ ਵਾਲੇ 5 ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ਲਵਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਾਨੋਚਾਹਲ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਮੁਲਜ਼ਮ ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਆਦਿ ਨਾਲ ਉਸ ਦਾ ਮਾਮੂਲੀ ਲੜਾਈ ਝਗੜਾ ਸੀ | ਜਿਸ 'ਤੇ ਉਕਤ ਮੁਲਜ਼ਮਾਂ ਵਲੋਂ ਰਾਜ਼ੀਨਾਮਾ ਦੇ ਬਹਾਨੇ ਆਪਣੇ ਘਰ ਸੱਦ ਕੇ ਮੁੱਦਈ ਤੇ ਉਸ ਦੀ ਮਾਤਾ ਨਾਲ ਕੁੱਟਮਾਰ ਕੀਤੀ ਗਈ, ਜਿਸ 'ਤੇ ਉਨ੍ਹਾਂ ਭੱਜ ਕੇ ਆਪਣੀ ਜਾਨ ਬਚਾਈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਬਿਆਨਾਂ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਅਜੀਤ ਸਿੰਘ, ਅਮਨਦੀਪ ਕੌਰ ਪਤਨੀ ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ, ਕੁਲਵਿੰਦਰ ਕੌਰ ਪਤਨੀ ਅਮਨਦੀਪ ਸਿੰਘ, ਮਨਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀਆਨ ਮਾਨੋਚਾਹਲ ਥਾਣਾ ਮੱਲਾਂਵਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਖ਼ਿਲਾਫ਼ ਰਿਜ਼ਰਵ ਡਿਊਟੀ 'ਤੇ ਰੱਖੇ ਅਧਿਆਪਕਾਂ ਨੇ ਗ਼ੁੱਸਾ ਕੱਢਿਆ ਅਗਲੀ ਖ਼ਬਰ ਨਵੀਂ ਵਾਰਡਬੰਦੀ ਨੇ ਪਾਇਆ ਚੋਣਾਂ ਵਿਚ ਭਰਮ
Ad Position 24