11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਉਮੀਦਵਾਰ ਪਰਮਜੀਤ ਸਿੰਘ ਕਲਸੀ ਨੇ ਵਾਰਡ ਵਾਸੀਆਂ ਤੇ ਸਾਥੀ ਵਰਕਰਾਂ ਦਾ ਧੰਨਵਾਦ ਕੀਤਾ

Ad Position 21
No active advertisement
ਅਜੀਤ ਡੈਸਕ 27-05-2026
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 2 ਵਿਚ ਅਮਨ-ਅਮਾਨ, ਆਪਸੀ ਭਾਈਚਾਰੇ ਅਤੇ ਲੋਕਤੰਤਰਿਕ ਮਰਿਆਦਾਵਾਂ ਨੂੰ ਕਾਇਮ ਰੱਖਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਕਲਸੀ ਨੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ ਹੈ | ਪਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਵਾਰਡ ਦੇ ਸੂਝਵਾਨ ਵੋਟਰਾਂ ਨੇ ਚੋਣਾਂ ਦੌਰਾਨ ਬਹੁਤ ਹੀ ਸਿਆਣਪ, ਧੀਰਜ ਅਤੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕੀਤਾ ਹੈ | ਜਿਸ ਨਾਲ ਪੂਰੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਸੰਪੰਨ ਹੋਈ | ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸ਼ਾਂਤਮਈ ਚੋਣਾਂ ਬਹੁਤ ਜ਼ਰੂਰੀ ਹਨ ਅਤੇ ਵਾਰਡ ਨੰਬਰ 2 ਦੇ ਲੋਕਾਂ ਨੇ ਇਸ ਦੀ ਵਧੀਆ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਮਿਲੇ ਪਿਆਰ, ਸਤਿਕਾਰ ਅਤੇ ਸਮਰਥਨ ਲਈ ਉਹ ਹਮੇਸ਼ਾ ਵਾਰਡ ਵਾਸੀਆਂ ਦੇ ਰਿਣੀ ਰਹਿਣਗੇ | ਉਨ੍ਹਾਂ ਨੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਸਹਿਯੋਗ ਦੇਣ ਵਾਲੇ ਸਮੂਹ ਆਗੂਆਂ 'ਤੇ ਵਰਕਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੀ ਹਫ਼ਤਾਵਾਰੀ ਮੀਟਿੰਗ ਹੋਈ ਅਗਲੀ ਖ਼ਬਰ ਦਿਨ-ਦਿਹਾੜੇ ਕੁਝ ਅÏਰਤਾਂ ਵਲੋਂ ਚੋਰੀ ਕਰਦਿਆਂ ਦੀ ਵੀਡੀਓ ਹੋਈ ਵਾਇਰਲ
Ad Position 24