11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੀ ਹਫ਼ਤਾਵਾਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 27-05-2026
ਮੱਖੂ, 26 ਮਈ(ਕੁਲਵਿੰਦਰ ਸਿੰਘ ਸੰਧੂ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੀ ਹਫ਼ਤਾਵਾਰੀ ਮੀਟਿੰਗ ਬਾਬਾ ਬਿਧੀ ਚੰਦ ਜੀ ਗੁਰਦੁਆਰਾ ਸਾਹਿਬ ਜ਼ੀਰਾ-ਮੱਖੂ ਰੋਡ ਵਿਖੇ ਹੋਈ | ਇਸ ਮੀਟਿੰਗ ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਵਿਸ਼ੇਸ਼ ਤੌਰ 'ਤੇ ਆਪਣੀ ਸ਼ਮੂਲੀਅਤ ਕੀਤੀ | ਸੂਬਾ ਪ੍ਰਧਾਨ ਸੁਖਦੇਵ ਸਿੰਘ ਨੇ ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ ਰੋਜ਼ ਪਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ | ਜਿਹੜਾ ਕਿ ਹਰੇਕ ਖਪਤਕਾਰ 'ਤੇ ਵੱਡਾ ਬੋਝ ਬਣ ਰਿਹਾ ਹੈ | ਇਸ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਹਾਂ | ਉਨ੍ਹਾਂ ਕੇਂਦਰ ਸਰਕਾਰ ਵਲੋਂ ਯੂਰੀਆ ਖਾਦ ਵਿਚ ਕੀਤੀ ਗਈ ਕਟੌਤੀ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਹ ਕਿਸਾਨ ਮਾਰੂ ਨੀਤੀਆਂ ਬੰਦ ਕਰੇ ਤੇ ਨਾਲ ਹੀ ਪਟਰੋਲ ਡੀਜ਼ਲ ਵਿਚ ਕੀਤਾ ਵਾਧਾ ਵਾਪਸ ਲਵੇ ਤੇ ਯੂਰੀਆ ਖਾਦ ਦੇ ਨਾਲ ਦਿੱਤਾ ਜਾ ਰਿਹਾ ਫ਼ਾਲਤੂ ਸਮਾਨ ਦੇਣਾ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 2 ਜੂਨ ਨੂੰ ਡੀ.ਸੀ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਦਿੱਤੇ ਜਾ ਰਹੇ ਹਨ ਤੇ ਸੰਘਰਸ਼ ਕਮੇਟੀ ਪੰਜਾਬ ਵੱਡੇ ਪੱਧਰ 'ਤੇ ਇਸ ਧਰਨਿਆਂ ਵਿਚ ਸ਼ਮੂਲੀਅਤ ਕਰੇਗੀ | ਇਸ ਮੀਟਿੰਗ 'ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਅਰਾਈਆਂਵਾਲਾ, ਮਲਕੀਤ ਸਿੰਘ, ਸੁਬੇਗ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ ਸੂਦਾਂ, ਜੱਗਾ ਸਿੰਘ ਨੰਗਲ, ਕੁਲਦੀਪ ਸਿੰਘ ਸਰਪੰਚ, ਜੱਸਾ ਸਿੰਘ, ਅੰਗਰੇਜ਼ ਸਿੰਘ, ਕਰਮ ਸਿੰਘ, ਨਵਤੇਜ ਸਿੰਘ ਰਸੂਲਪੁਰ, ਸੋਰਵ ਚੋਪੜਾ, ਪ੍ਰਦੀਪ ਗਰੋਵਰ, ਭੀਮ ਠੁਕਰਾਲ ਮੱਖੂ, ਕਾਬਲ ਸਿੰਘ, ਨਛੱਤਰ ਸਿੰਘ, ਰਘਬੀਰ ਸਿੰਘ, ਮਹਿਲ ਸਿੰਘ, ਹਰਜਿੰਦਰ ਸਿੰਘ, ਬੋਹੜ ਸਿੰਘ ਗੋਪਾਲ ਸਿੰਘ, ਹਰਜਿੰਦਰ ਖਡੂਰ ਆਦਿ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਭਗਵਾਨ ਵਾਲਮੀਕਿ ਮੰਦਰ 'ਚ ਪਵਿੱਤਰ ਸ੍ਰ੍ਰੀ ਰਾਮਾਇਣ ਗ੍ਰੰਥ ਦੀ ਬੇਅਦਬੀ ਅਗਲੀ ਖ਼ਬਰ ਅਕਾਲੀ ਉਮੀਦਵਾਰ ਪਰਮਜੀਤ ਸਿੰਘ ਕਲਸੀ ਨੇ ਵਾਰਡ ਵਾਸੀਆਂ ਤੇ ਸਾਥੀ ਵਰਕਰਾਂ ਦਾ ਧੰਨਵਾਦ ਕੀਤਾ
Ad Position 24