ਗੁਰੂਹਰਸਹਾਏ, 26 ਮਈ(ਕਪਿਲ ਕੰਧਾਰੀ)-ਭਾਰਤ ਵਿਕਾਸ ਪਰਿਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਜੀ.ਟੀ.ਬੀ. ਕੈਂਬਰੇਜ ਵਰਲਡ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਮੈਰਿਟ ਪ੍ਰਾਪਤ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸ਼ਾਖਾ ਦੇ ਪ੍ਰਧਾਨ ਸ਼੍ਰੀ ਬੂੜ ਚੰਦ ਬਿੰਦਰਾ ਦੀ ਅਗਵਾਈ ਹੇਠ ਪਵਨ ਕੰਧਾਰੀ, ਵਿਕੀ ਮਾਨਕਟਾਲਾ, ਮਨੋਜ ਛਾਬੜਾ ਅਤੇ ਦੀਪਕ ਗੂੰਬਰ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਦੀ ਭਰਪੂਰ ਸਰਾਹਨਾ ਕੀਤੀ | ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਸਰਦਾਰ ਪ੍ਰਤਾਪ ਸਿੰਘ ਵਿਰਕ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਉੱਚੇ ਟੀਚੇ ਨਿਰਧਾਰਿਤ ਕਰਕੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਭਾਰਤ ਵਿਕਾਸ ਪਰਿਸ਼ਦ ਦੇ ਅਹੁਦੇਦਾਰਾਂ ਨੇ ਕਿਹਾ ਕਿ ਮੈਰਿਟ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ ਕਰਨਾ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਉਪਰਾਲਾ ਹੈ |