11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮਹਿੰਗਾਈ ਦਾ ਹੋਰ ਵੱਡਾ ਝਟਕਾ!

Ad Position 21
No active advertisement
ਅਜੀਤ ਡੈਸਕ 27-05-2026
ਫਿਰੋਜ਼ਪੁਰ, 26 ਮਈ (ਸੁਖਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਤਾਜ਼ਾ ਵਾਧੇ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ | ਪਿਛਲੇ ਦਸ ਦਿਨਾਂ ਦੇ ਅੰਦਰ ਇਹ ਚੌਥੀ ਵਾਰ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ | ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪੈਟਰੋਲ ਦੀ ਕੀਮਤ ਵਿਚ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ | ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਪਿਛਲੇ ਦਸ ਦਿਨਾਂ ਦੌਰਾਨ ਪੈਟਰੋਲ ਦੀ ਕੀਮਤ ਵਿੱਚ ਕਰੀਬ 7 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਚੁੱਕਾ ਹੈ | ਲਗਾਤਾਰ ਵਧ ਰਹੀਆਂ ਕੀਮਤਾਂ ਨੇ ਮੱਧ ਵਰਗ, ਮਜ਼ਦੂਰ ਵਰਗ ਅਤੇ ਛੋਟੇ ਕਾਰੋਬਾਰੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਮਨੀਸ਼ ਹਾਂਡਾ ਨੰਨੂ ਜੈ ਮਾਂ ਚਿੰਤਪੁਰਨੀ ਨੇ ਲੈਬੋਰੇਟਰੀ ਦਾ ਕਹਿਣਾ ਹੈ ਕਿ ਪਹਿਲਾਂ ਹੀ ਰਸੋਈ ਗੈੱਸ, ਸਬਜ਼ੀਆਂ, ਦਾਲਾਂ, ਦੁੱਧ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ | ਉੱਪਰੋਂ ਪੈਟਰੋਲ ਅਤੇ ਡੀਜ਼ਲ ਦੇ ਵਧਦੇ ਰੇਟਾਂ ਨੇ ਆਮ ਜ਼ਿੰਦਗੀ ਨੂੰ ਹੋਰ ਮਹਿੰਗਾ ਬਣਾ ਦਿੱਤਾ ਹੈ | ਦੁਕਾਨਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਦੁੱਗਣੀ ਚਿੰਤਾ ਵਿੱਚ ਪੈ ਗਈ ਹੈ ਉਹਨਾਂ ਕਿਹਾ ਕਿ ਛੋਟੇ ਵਪਾਰੀ ਨੋ ਕਮਾਈ ਘੱਟ ਅਤੇ ਖ਼ਰਚੇ ਜ਼ਿਆਦਾ ਚੱਲਣੇ ਪੈਂਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਵਧ ਰਹੀਆਂ ਕੀਮਤਾਂ ਨੇ ਘਰ ਦਾ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ ਅਤੇ ਹੁਣ ਘਰ ਦਾ ਖ਼ਰਚ ਚਲਾਉਣਾ ਵੀ ਅÏਖਾ ਹੁੰਦਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਤੇ ਪਤਨੀ ਅਮਨਦੀਪ ਕੌਰ ਆਪਣੇ ਉਮੀਦਵਾਰਾਂ ਦੇ ਬੂਥਾਂ 'ਤੇ ਪਹੁੰਚੇ, ਕੀਤੀ ਹੌਸਲਾ ਅਫਜਾਈ ਅਗਲੀ ਖ਼ਬਰ ਦੁਕਾਨ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24