ਫ਼ਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ)-ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਸ਼ਹਿਰੀ ਹਲਕੇ ਵਿਚ ਵੋਟਰਾਂ ਵਲੋਂ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ ਅਤੇ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ | ਜਿਸ ਕਰਕੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੂਰਨ ਭਰੋਸਾ ਹੈ | ਇਸ ਦੇ ਨਾਲ ਵਿਧਾਇਕ ਭੁੱਲਰ 'ਤੇ ਪਤਨੀ ਅਮਨਦੀਪ ਕੌਰ ਗੋਸਲ ਵਲੋਂ ਆਪਣੇ ਆਪ ਉਮੀਦਵਾਰਾਂ ਦੇ ਬੂਥਾਂ 'ਤੇ ਪਹੁੰਚ ਕੇ ਜਿੱਥੇ ਵਰਕਰਾਂ ਦੀ ਹੌਸਲਾ ਅਫਜਾਈ ਕੀਤੀ 'ਤੇ ਉੱਥੇ ਹਾਜ਼ਰ ਲੋਕਾਂ ਨੂੰ ਆਪ ਦੇ ਹੱਕ ਵਿਚ ਵੋਟ ਭੁਗਤਾਨ ਦੀ ਅਪੀਲ ਕੀਤੀ | ਵਿਧਾਇਕ ਭੁੱਲਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਬਹੁਤ ਸ਼ਾਂਤਮਈ ਮਾਹੌਲ ਵਿਚ ਵੋਟਾਂ ਪਾਈਆਂ ਹਨ 'ਤੇ ਕਿਸ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਗੁਰੇਜ਼ ਕੀਤਾ ਹੈ | ਜਿਸ ਲਈ ਉਹ ਸਮੂਹ ਪਾਰਟੀਆਂ ਦੇ ਉਮੀਦਵਾਰਾਂ 'ਤੇ ਵਰਕਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਸ਼ਹਿਰ ਦੇ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ | ਇਸ ਮੌਕੇ ਯੂਥ ਵਿੰਗ ਦੇ ਸੂਬਾ ਸਕੱਤਰ ਹਰਮੀਤ ਸਿੰਘ ਖਾਈ, ਹਿਮਾਂਸ਼ੂ ਠੱਕਰ, ਰਾਜ ਬਹਾਦਰ ਸਿੰਘ, ਨੇਕ ਪ੍ਰਤਾਪ ਸਿੰਘ ਬਾਵਾ, ਗੁਰਭੇਜ ਸਿੰਘ, ਸਨੀ ਅਤੇ ਹੋਰ ਹਾਜ਼ਰ ਸਨ |