11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੁੱਦਕੀ ਚੋਣ ਡਿਊਟੀ 'ਤੇ ਤਾਇਨਾਤ ਕਰਮਚਾਰੀ ਵੋਟ ਦੇ ਅਧਿਕਾਰ ਤੋਂ ਰਹੇ ਵਾਂਝੇ, ਮੁਲਾਜ਼ਮ ਵਰਗ ਵਿਚ ਰੋਸ

Ad Position 21
No active advertisement
ਅਜੀਤ ਡੈਸਕ 27-05-2026
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)-ਪੰਜਾਬ ਵਿਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਚੋਣ ਅਮਲੇ ਵਿਚ ਸ਼ਾਮਲ ਕਰਮਚਾਰੀ ਆਪਣੇ ਸੰਵਿਧਾਨਕ ਵੋਟ ਦੇ ਹੱਕ ਤੋਂ ਵਾਂਝੇ ਰਹਿ ਗਏ ਹਨ | ਦੂਰ ਦੁਰਾਡੇ ਇਲਾਕਿਆਂ ਵਿਚ ਡਿਊਟੀ ਲਈ ਤਾਇਨਾਤ ਕੀਤੇ ਗਏ ਕਰਮਚਾਰੀਆਂ ਨੇ ਦੋਸ਼ ਲਗਾਇਆ ਹੈ ਕਿ ਚੋਣ ਕਮਿਸ਼ਨ ਵਲੋਂ ਉਨ੍ਹਾਂ ਲਈ ਵੋਟ ਪਾਉਣ ਸਬੰਧੀ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਆਪਣੀ ਵੋਟ ਨਹੀਂ ਪਾ ਸਕੇ | ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮ ਵਰਗ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਚੋਣ ਡਿਊਟੀ ਨਿਭਾ ਰਹੇ ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੂੰ 26 ਮਈ ਨੂੰ ਫ਼ਿਰੋਜ਼ਪੁਰ ਵਿਖੇ ਪੀ.ਆਰ.ਓ. ਵਜੋਂ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ, ਪਰ ਡਿਊਟੀ ਸਥਾਨ ਆਪਣੇ ਵੋਟਿੰਗ ਕੇਂਦਰ ਤੋਂ ਦੂਰ ਹੋਣ ਕਾਰਨ ਉਹ ਆਪਣਾ ਮਤ ਅਧਿਕਾਰ ਵਰਤਣ ਤੋਂ ਵਾਂਝਾ ਰਹਿ ਗਿਆ | ਕਰਮਚਾਰੀ ਦਾ ਕਹਿਣਾ ਹੈ ਕਿ ਹਰ ਚੋਣ ਦੌਰਾਨ ਚੋਣ ਅਮਲੇ ਲਈ ਡਾਕ ਬੈਲਟ ਜਾਂ ਹੋਰ ਬਦਲਵੀਂ ਵੋਟਿੰਗ ਪ੍ਰਕਿਰਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ | ਪਰ ਇਸ ਵਾਰ ਅਜਿਹਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਫ਼ਿਰੋਜ਼ਪੁਰ ਸ਼ਹਿਰ, ਤਲਵੰਡੀ ਭਾਈ ਅਤੇ ਜ਼ੀਰਾ ਨਗਰ ਕੌਂਸਲਾਂ ਦੇ ਕੁੱਲ 63 ਵਾਰਡਾਂ ਵਿਚ 132 ਪੋਲਿੰਗ ਬੂਥਾਂ 'ਤੇ ਤਾਇਨਾਤ ਕੀਤਾ ਸੈਂਕੜਿਆਂ ਦੀ ਗਿਣਤੀ ਵਿਚ ਚੋਣ ਅਮਲਾ ਚੋਣ ਪ੍ਰਕਿ੍ਆ ਨੂੰ ਤਾਂ ਨੇਪਰੇ ਚਾੜ੍ਹ ਰਿਹਾ ਹੈ ਪਰ ਖ਼ੁਦ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਵਾਂਝਾ ਰਹਿ ਗਿਆ | ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਗੰਭੀਰ ਲੋਕਤੰਤਰਿਕ ਹੱਕਾਂ ਨਾਲ ਜੁੜਿਆ ਮਸਲਾ ਕਰਾਰ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਅਤੇ ਉੱਚ ਚੋਣ ਅਧਿਕਾਰੀਆਂ ਨੂੰ ਈ-ਮੇਲਾਂ ਰਾਹੀਂ ਸ਼ਿਕਾਇਤਾਂ ਭੇਜੀਆਂ ਹਨ | ਉਨ੍ਹਾਂ ਮੰਗ ਕੀਤੀ ਹੈ ਕਿ ਚੋਣ ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਪ੍ਰਭਾਵਿਤ ਕਰਮਚਾਰੀਆਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੋ ਕਰਮਚਾਰੀ ਲੋਕਤੰਤਰਿਕ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਨਿਭਾਅ ਰਹੇ ਹਨ, ਉਨ੍ਹਾਂ ਨੂੰ ਹੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਿਆਂ ਸੰਗਤ ਨਹੀਂ ਹੈ | ਇਸ ਸਬੰਧੀ ਪ੍ਰਸ਼ਾਸਨਿਕ ਪੱਖ ਜਾਣਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਅਤੇ ਫ਼ਿਰੋਜ਼ਪੁਰ ਸ਼ਹਿਰ ਦੇ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ ਅਭਿਸ਼ੇਕ ਸ਼ਰਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਉਨ੍ਹਾਂ ਫ਼ੋਨ ਅਟੈਂਡ ਨਹੀਂ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੋਣ ਡਿਊਟੀ ਦੌਰਾਨ ਮੁਲਾਜ਼ਮਾਂ ਲਈ ਬੁਨਿਆਦੀ ਸਹੂਲਤਾਂ ਨਾ ਹੋਣ 'ਤੇ ਉੱਠੇ ਸਵਾਲ ਅਗਲੀ ਖ਼ਬਰ ਵਿਧਾਇਕ ਭੁੱਲਰ ਤੇ ਪਤਨੀ ਅਮਨਦੀਪ ਕੌਰ ਆਪਣੇ ਉਮੀਦਵਾਰਾਂ ਦੇ ਬੂਥਾਂ 'ਤੇ ਪਹੁੰਚੇ, ਕੀਤੀ ਹੌਸਲਾ ਅਫਜਾਈ
Ad Position 24