24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੰਪਿਊਟਰ ਅਧਿਆਪਕ 1 ਜੂਨ ਨੂੰ ਕਰਨਗੇ ਮੋਹਾਲੀ ਚ ਡੀ.ਜੀ.ਐਸ.ਈ ਦਫਤਰ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 28-05-2026
ਜ਼ੀਰਾ, 27 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਵਾਅਦਿਆਂ ਅਤੇ ਲਾਰਿਆਂ ਤੋਂ ਤੰਗ ਆਏ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੋਹਾਲੀ ਵਿਖੇ ਡੀ.ਜੀ.ਐਸ.ਈ ਦਫਤਰ ਦਾ ਘਿਰਾ� ਅੱਜ 28 ਮਈ ਦੀ ਬਜਾਏ 1 ਮਈ ਨੂੰ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 28 ਤਰੀਕ ਦੀ ਛੁੱਟੀ ਹੋਣ ਕਰਕੇ ਇਹ ਘਿਰਾ� ਦੀ ਮਿਤੀ ਵਿਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਕਮੇਟੀ ਮੈਂਬਰ ਇਕ ਵਿਸ਼ੇਸ਼ ਮੀਟਿੰਗ ਹਰਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਤਹਿਸੀਲ ਪ੍ਰਧਾਨ ਸਤਨਾਮ ਸਿੰਘ ਧੰਜੂ ਦੀ ਅਗਵਾਈ ਵਿਚ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ। ਆਗੂਆਂ ਵਲੋਂ ਦੱਸਿਆ ਗਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਕਰਨ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਵਲੋਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸ਼ਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। ਅਧਿਆਪਕਾਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫ਼ਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਉੱਨੀ ਦੇਰ ਤੱਕ ਅਧਿਆਪਕਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮੀਟਿੰਗ ਵਿਚ ਰਵੀਇੰਦਰ ਸਿੰਘ ਗਿੱਲ,ਗਗਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਸਤੀਸ਼ ਕੁਮਾਰ, ਹਰਪਾਲ ਸਿੰਘ ਮੱਖੂ, ਹਰਪ੍ਰੀਤ ਸਿੰਘ, ਜਗਦੀਪ ਸਿੰਘ,ਅਸ਼ਵਨੀ ਕੁਮਾਰ , ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਮੱਖੂ, ਸਰਬਜੀਤ ਸਿੰਘ ਕਲਸੀ, ਵਿਕਾਸ ਜ਼ੀਰਾ, ਗੁਲਸ਼ਨ ਕੁਮਾਰ, ਮੈਡਮ, ਸਿਮਰਨਜੀਤ, ਮਨਪ੍ਰੀਤ ਕੌਰ, ਅੰਜੂ ਬਾਲਾ, ਕਿਰਨਦੀਪ ਕੌਰ, ਪਰਮਜੀਤ ਕੌਰ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਲੋਕਤੰਤਰ ਕਮਜ਼ੋਰ ਤੇ ਗੁੰਡਾਗਰਦੀ ਹਾਵੀ ਹੋ ਰਹੀ ਹੈ-ਗੁਰਚਰਨ ਸਿੰਘ ਭੁੱਲਰ ਅਗਲੀ ਖ਼ਬਰ ਅੱਤ ਦੀ ਗਰਮੀ ਨੇ ਆਮ ਜਨਜੀਵਨ ਤੇ ਪਾਇਆ ਬੁਰਾ ਪ੍ਰਭਾਵ
Ad Position 24