24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੰਜਾਬ ਵਿਚ ਲੋਕਤੰਤਰ ਕਮਜ਼ੋਰ ਤੇ ਗੁੰਡਾਗਰਦੀ ਹਾਵੀ ਹੋ ਰਹੀ ਹੈ-ਗੁਰਚਰਨ ਸਿੰਘ ਭੁੱਲਰ

Ad Position 21
No active advertisement
ਅਜੀਤ ਡੈਸਕ 28-05-2026
ਫ਼ਿਰੋਜ਼ਪੁਰ, 27 ਮਈ(ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਅਤੇ ਪੀ.ਏ.ਸੀ. ਮੈਂਬਰ ਗੁਰਚਰਨ ਸਿੰਘ ਭੁੱਲਰ ਦੇ ਨਿਵਾਸ ਸਥਾਨ ‘ਤੇ ਹੋਈ ਇਕ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਹਾਲਾਤਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਲੋਕਤੰਤਰਿਕ ਕਦਰਾਂ-ਕੀਮਤਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਕੁਰਸੀ ਦੀ ਲਾਲਸਾ ਵਿਚ ਰਾਜਨੀਤਿਕ ਧਿਰਾਂ ਲੋਕਾਂ ਨੂੰ ਆਪਸੀ ਵੈਰ-ਵਿਰੋਧ ਵੱਲ ਧੱਕ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿਚ ਰਾਜਨੀਤਿਕ ਰੰਜਸ਼ਾਂ ਕਾਰਨ ਭਰਾਵਾਂ ਵਿਚ ਫੁੱਟ ਪਾਈ ਜਾ ਰਹੀ ਹੈ, ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਥਾਨਕ ਚੋਣਾਂ ਲੋਕਾਂ ਦੀ ਸਹਿਮਤੀ ਅਤੇ ਭਾਈਚਾਰੇ ਨਾਲ ਹੁੰਦੀਆਂ ਸਨ, ਪਰ ਹੁਣ ਚੋਣ ਪ੍ਰਕਿਰਿਆ ਵਿਚ ਧੱਕੇਸ਼ਾਹੀ, ਦਬਾਅ ਅਤੇ ਦਖ਼ਲਅੰਦਾਜ਼ੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਲੋਕਤੰਤਰਿਕ ਹੱਕਾਂ ਦੀ ਵਰਤੋਂ ਕਰਨਾ ਵੀ ਮੁਸ਼ਕਿਲ ਬਣਦਾ ਜਾ ਰਿਹਾ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਦੀ ਦੌੜ ਵਿਚ ਲੋਕਾਂ ਦੇ ਅਸਲ ਮੁੱਦੇ ਪਿੱਛੇ ਛੱਡੇ ਜਾ ਰਹੇ ਹਨ। ਭੁੱਲਰ ਨੇ ਦਾਅਵਾ ਕੀਤਾ ਕਿ ਸਰਕਾਰੀ ਦਫ਼ਤਰਾਂ ਵਿਚ ਵੀ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਸਿਆਸੀ ਸਿਫ਼ਾਰਸ਼ਾਂ ਦੀ ਲੋੜ ਪੈਂਦੀ ਹੈ। ਜਿਸ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਦਕਿ ਸਰਕਾਰ ਵਲੋਂ ਸਥਿਤੀ ਨੂੰ ਕਾਬੂ ਵਿਚ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤਿਕ ਵੰਡ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿਤਾਂ ਲਈ ਇਕੱਠੇ ਹੋਣ। ਇਸ ਮੌਕੇ ਤੇਜਿੰਦਰ ਸਿੰਘ ਦਿਉਲ ਯੂਥ ਪ੍ਰਧਾਨ ਪੰਜਾਬ, ਜਸਵੰਤ ਸਿੰਘ ਮੀਡੀਆ ਇੰਚਾਰਜ, ਸੁਖਦੇਵ ਸਿੰਘ ਵੇਹੜੀ, ਮਹਿਰ ਸਿੰਘ ਸਰਕਲ ਪ੍ਰਧਾਨ ਮਮਦੋਟ, ਜਗਜੀਤ ਸਿੰਘ ਛੂਛਕ ਅਤੇ ਸੁਖਚੈਨ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 2026 29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ- ਦੀਪਸ਼ਿਖਾ ਸ਼ਰਮਾ ਅਗਲੀ ਖ਼ਬਰ ਕੰਪਿਊਟਰ ਅਧਿਆਪਕ 1 ਜੂਨ ਨੂੰ ਕਰਨਗੇ ਮੋਹਾਲੀ ਚ ਡੀ.ਜੀ.ਐਸ.ਈ ਦਫਤਰ ਦਾ ਘਿਰਾਓ
Ad Position 24