31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫ਼ਿਰੋਜ਼ਪੁਰ ਨਗਰ ਕੌਂਸਲ 'ਚ ਕਿਸ ਪਾਰਟੀ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ

Ad Position 21
No active advertisement
ਅਜੀਤ ਡੈਸਕ 29-05-2026
ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)-ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸ਼ਹਿਰ ਦੀ ਸਿਆਸੀ ਫ਼ਿਜ਼ਾ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਚੋਣ ਪ੍ਰਚਾਰ ਤੋਂ ਲੈ ਕੇ ਵੋਟਿੰਗ ਤੱਕ ਹਰ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ | ਜਿਸ ਕਾਰਨ ਹੁਣ ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ, ਸਿਆਸੀ ਆਗੂਆਂ ਅਤੇ ਸਮਰਥਕਾਂ ਦੀਆਂ ਧੜਕਣਾਂ ਤੇਜ਼ ਹੋ ਚੁੱਕੀਆਂ ਹਨ | ਹਰ ਗਲੀ, ਚੌਕ ਅਤੇ ਸਿਆਸੀ ਅੱਡੇ 'ਤੇ ਇਕੋ ਚਰਚਾ ਹੈ ਕਿ ਆਿਖ਼ਰ ਨਗਰ ਕੌਂਸਲ ਫ਼ਿਰੋਜ਼ਪੁਰ ਸ਼ਹਿਰ 'ਤੇ ਕਿਸ ਦਾ ਝੰਡਾ ਝੂਲੇਗਾ ਅਤੇ ਕਿਹੜੀ ਪਾਰਟੀ ਬਹੁਮਤ ਹਾਸਲ ਕਰਕੇ ਆਪਣਾ ਪ੍ਰਧਾਨ ਬਣਾਏਗੀ | ਇਸ ਵਾਰ ਚੋਣ ਮੈਦਾਨ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਕਈ ਆਜ਼ਾਦ ਉਮੀਦਵਾਰਾਂ ਵਿਚਕਾਰ ਸਿੱਧਾ ਅਤੇ ਰੋਚਕ ਮੁਕਾਬਲਾ ਵੇਖਣ ਨੂੰ ਮਿਲਿਆ | ਸਾਰੀਆਂ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਘਰ-ਘਰ ਪਹੁੰਚ ਕਰਕੇ ਚੋਣ ਪ੍ਰਚਾਰ ਕੀਤਾ | ਸ਼ਹਿਰ ਦੇ 33 ਵਾਰਡਾਂ ਵਿਚ ਹੋਈ ਇਸ ਚੋਣ ਨੂੰ ਸਿਰਫ਼ ਕੌਂਸਲ ਦੀ ਚੋਣ ਨਹੀਂ, ਸਗੋਂ ਵੱਡੇ ਸਿਆਸੀ ਆਗੂਆਂ ਦੀ ਸਾਖ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ | ਖ਼ਾਸ ਗੱਲ ਇਹ ਹੈ ਕਿ ਮੌਜੂਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਨਾਲ-ਨਾਲ ਤਿੰਨ ਸਾਬਕਾ ਵਿਧਾਇਕ ਅਕਾਲੀ ਦਲ ਦੇ ਸੁਖਪਾਲ ਸਿੰਘ ਨੰਨੂ, ਕਾਂਗਰਸ ਦੇ ਪਰਮਿੰਦਰ ਸਿੰਘ ਪਿੰਕੀ ਅਤੇ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਿਆਸੀ ਪਕੜ ਵੀ ਇਸ ਚੋਣ ਵਿਚ ਕਸੌਟੀ 'ਤੇ ਲੱਗੀ ਹੋਈ ਹੈ | ਇਸ ਤੋਂ ਇਲਾਵਾ ਹਾਲ ਹੀ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਚੰਦਨ ਚੰਦੂ ਵਲੋਂ ਵੀ ਚੋਣ ਮੈਦਾਨ ਵਿਚ ਦਿਖਾਈ ਗਈ ਸਰਗਰਮੀ ਨੇ ਸਿਆਸੀ ਸਮੀਕਰਨਾਂ ਨੂੰ ਹੋਰ ਦਿਲਚਸਪ ਬਣਾ ਦਿੱਤਾ ਹੈ | ਹਾਲਾਂਕਿ ਹਰ ਪਾਰਟੀ ਅਤੇ ਉਮੀਦਵਾਰ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ, ਪਰ ਅਸਲ ਤਸਵੀਰ ਅੱਜ ਨਤੀਜਿਆਂ ਤੋਂ ਬਾਅਦ ਹੀ ਸਾਫ਼ ਹੋਵੇਗੀ | ਸਿਆਸੀ ਮਾਹਿਰਾਂ ਅਨੁਸਾਰ ਇਸ ਵਾਰ ਕਈ ਵਾਰਡਾਂ ਵਿਚ ਮੁਕਾਬਲਾ ਬਹੁਤ ਹੀ ਕਰੀਬੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਛੋਟੇ ਅੰਤਰ ਨਾਲ ਜਿੱਤ-ਹਾਰ ਦਾ ਫ਼ੈਸਲਾ ਹੋ ਸਕਦਾ ਹੈ | ਨਗਰ ਕੌਂਸਲ ਦੀ ਪ੍ਰਧਾਨਗੀ ਲਈ ਵੀ ਗਣਿਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ 33 ਵਾਰਡਾਂ ਵਿਚੋਂ ਦੋ ਤਿਹਾਈ ਦੇ ਕਰੀਬ ਸੀਟਾਂ ਜਿੱਤਣ ਵਾਲੀ ਪਾਰਟੀ ਹੀ ਕੌਂਸਲ 'ਤੇ ਆਪਣਾ ਕਬਜ਼ਾ ਮਜ਼ਬੂਤ ਕਰ ਸਕੇਗੀ | ਹੁਣ ਸਭ ਦੀਆਂ ਨਜ਼ਰਾਂ ਅੱਜ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ ਕਿ ਫ਼ਿਰੋਜ਼ਪੁਰ ਦੇ ਵੋਟਰਾਂ ਨੇ ਕਿਸ ਪਾਰਟੀ ਅਤੇ ਕਿਸ ਨੇਤਾ 'ਤੇ ਆਪਣਾ ਭਰੋਸਾ ਜਤਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਬਲਵਿੰਦਰ ਸਿੰਘ ਲੱਡੂ 'ਆਪ' ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ
Ad Position 24