ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਵਿਚ ਆਪ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜੇਤੂ

Ad Position 21
No active advertisement
ਅਜੀਤ ਡੈਸਕ 30-05-2026
ਜ਼ੀਰਾ, 29 ਮਈ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)- ਨਗਰ ਕੌਂਸਲ ਜ਼ੀਰਾ ਦੇ 17 ਵਾਰਡਾਂ ਦੇ ਕੌਂਸਲਰ ਚੁਣਨ ਲਈ 26 ਮਈ ਨੂੰ ਪਈਆਂ ਵੋਟਾਂ ਦੀ ਐਸ.ਡੀ.ਐਮ. ਕਮ ਚੋਣ ਰਿਟਰਨਿੰਗ ਅਫਸਰ ਜ਼ੀਰਾ ਲਛਮਣ ਸਿੰਘ ਦੀ ਦੇਖ-ਰੇਖ ਹੇਠ ਕਮਿਊਨਿਟੀ ਹਾਲ ਜ਼ੀਰਾ ਵਿਚ ਪੁਲਿਸ ਪ੍ਰਸ਼ਾਸਨ ਦੇ ਸਖ਼ਤ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕੀਤੀ ਗਈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ 9, ਕਾਂਗਰਸ ਪਾਰਟੀ ਦੇ 7 ਜਦੋਂਕਿ 1 ਆਜ਼ਾਦ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ | ਇੱਥੇ ਦੱਸ ਦਈਏ ਕਿ ਨਗਰ ਕੌਂਸਲ ਜ਼ੀਰਾ ਦੇ ਕੁਲ 17 ਵਾਰਡ ਹਨ ਜਿਨਾਂ ਵਿੱਚੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ 9 ਉਮੀਦਵਾਰਾਂ ਦੇ ਚੋਣ ਜਿੱਤਣ ਤੋਂ ਬਾਅਦ ਨਗਰ ਕੌਂਸਲ ਜ਼ੀਰਾ 'ਤੇ ਉਹਨਾਂ ਦੀ ਪ੍ਰਧਾਨਗੀ ਦੀ ਦਾਅਵੇਦਾਰੀ ਪੱਕੀ ਹੋ ਗਈ ਹੈ | ਐਸ.ਡੀ.ਐਮ.ਕਮ ਚੋਣ ਰਿਟਰਨਿੰਗ ਅਫਸਰ ਲਛਮਣ ਸਿੰਘ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਅੰਕੜਿਆਂ ਦੇ ਮੁਤਾਬਿਕ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੌਰ ਪਤਨੀ ਸ਼ਿੰਦਰਪਾਲ ਸਿੰਘ ਆਪਣੇ ਮੁੱਖ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਸਤਨਾਮ ਸਿੰਘ ਨੂੰ 68 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੀਤ ਕੌਰ ਪਤਨੀ ਲਾਜਮ ਸਿੰਘ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵਿੰਦਰ ਸਿੰਘ ਪੁੱਤਰ ਰਮੇਸ਼ ਸਿੰਘ ਨੂੰ 79 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਸ਼ਿੰਦਰ ਕੌਰ ਪਤਨੀ ਪਿਆਰਾ ਸਿੰਘ ਢਿੱਲੋਂ ਆਪਣੇ ਮੁੱਖ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਕੌਰ ਗਿੱਲ ਪਤਨੀ ਹਰਦਿਆਲ ਸਿੰਘ ਨੂੰ 254 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਣੀ ਪਤਨੀ ਮਹਿੰਦਰ ਮਸੀਹ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਮ ਪ੍ਰਕਾਸ਼ ਨੂੰ 61 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਇਸੇ ਤਰ੍ਹਾਂ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੌਰ ਪਤਨੀ ਕਰਨਜੀਤ ਸਿੰਘ ਆਪਣੇ ਮੁੱਖ ਵਿਰੋਧੀ ਉਮੀਦਵਾਰ ਸਰਬਜੀਤ ਕੌਰ ਗਿੱਲ ਪਤਨੀ ਡਾ. ਰਸ਼ਪਾਲ ਸਿੰਘ ਨੂੰ 77 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਤਪਾਲ ਸਿੰਘ ਸੰਧੂ ਉਰਫ਼ ਕਾਕਾ ਜ਼ੈਲਦਾਰ ਪੁੱਤਰ ਦੀਦਾਰ ਸਿੰਘ ਸੰਧੂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਰਜ ਕੁਮਾਰ ਉਰਫ਼ ਗਿੰਨੀ ਸੋਢੀਵਾਲਾ ਪੁੱਤਰ ਨਿਰਮਲ ਦੇਵ ਨੂੰ 255 ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਕੌਰ ਪਤਨੀ ਰਾਹੁਲ ਚੋਪੜਾ ਉਰਫ਼ ਰੋਮੀ ਚੋਪੜਾ ਨੇ ਆਪਣੇ ਮੁੱਖ ਵਿਰੋਧੀ ਆਜ਼ਾਦ ਉਮੀਦਵਾਰ ਕਿਰਨ ਜੁਨੇਜਾ ਪਤਨੀ ਤਰਸੇਮ ਲਾਲ ਜੁਨੇਜਾ ਨੂੰ 213 ਵੋਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮ ਪਾਲ ਚੁੱਘ ਪੁੱਤਰ ਕਲਿਆਣ ਦਾਸ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਅਗਰਵਾਲ ਨੂੰ 707 ਰਿਕਾਰਡ ਵੋਟਾਂ ਨਾਲ ਹਰਾ ਕੇ ਜੇਤੂ ਰਹੇ | ਵਾਰਡ ਨੰਬਰ 9 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੀਨਾਕਸ਼ੀ ਮਨਚੰਦਾ ਪਤਨੀ ਅਸ਼ੋਕ ਮਨਚੰਦਾ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੂੰ ਸਖ਼ਤ ਮੁਕਾਬਲਾ ਦਿੱਤਾ ਅਤੇ 12 ਵੋਟਾਂ ਨਾਲ ਜੇਤੂ ਰਹੇ | ਇਸੇ ਤਰ੍ਹਾਂ ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੋਰਾ ਸਿੰਘ ਪੁੱਤਰ ਸੁੱਖਾ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਨੂੰ ਸਖ਼ਤ ਮੁਕਾਬਲਾ ਦਿੰਦਿਆਂ 10 ਵੋਟਾਂ ਨਾਲ ਜਿੱਤ ਦਰਜ ਕੀਤੀ | ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਸੁਖਜਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਨੂੰ 32 ਵੋਟਾਂ ਨਾਲ ਹਰਾਇਆ | ਇਸੇ ਤਰ੍ਹਾਂ ਵਾਰਡ ਨੰਬਰ 12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨ ਕੁਮਾਰ ਸ਼ਰਮਾ ਪੁੱਤਰ ਨੀਲ ਕੰਠ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ 264 ਵੋਟਾਂ ਨਾਲ ਸ਼ਿਕਸਤ ਦਿੱਤੀ | ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਸੁਖਵੰਤ ਸਿੰਘ ਨੇ ਸਰਬਜੀਤ ਕੌਰ ਪਤਨੀ ਪਲਵਿੰਦਰ ਸਿੰਘ ਨੂੰ 320 ਵੋਟਾਂ ਨਾਲ ਹਰਾਇਆ | ਵਾਰਡ ਨੰਬਰ 14 ਤੋਂ ਆਜ਼ਾਦ ਉਮੀਦਵਾਰ ਰਾਜੀਵ ਕੁਮਾਰ ਸ਼ਰਮਾ ਪੁੱਤਰ ਗੁਲਸ਼ਨ ਕੁਮਾਰ ਸ਼ਰਮਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰੀਸ਼ ਕੁਮਾਰ ਤਾਂਗਰਾ ਪੁੱਤਰ ਲੇਖ ਰਾਜ ਨੂੰ 517 ਵੋਟਾਂ ਨਾਲ ਹਰਾਇਆ | ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ ਭੁੱਲਰ ਪਤਨੀ ਕਸ਼ਮੀਰ ਸਿੰਘ ਭੁੱਲਰ ਨੇ ਆਪਣੇ ਵਿਰੋਧੀ ਉਮੀਦਵਾਰ ਰਾਜਵਿੰਦਰ ਕੌਰ ਨੂੰ 85 ਵੋਟਾਂ ਦੇ ਫ਼ਰਕ ਨਾਲ ਹਰਾਇਆ | ਇਸੇ ਤਰਾਂ ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਭਗਤ ਸਿੰਘ ਗੋਰਾ ਗਿੱਲ ਪੁੱਤਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਕੌਰ ਪਤਨੀ ਹਰਬੰਸ ਸਿੰਘ ਨੂੰ 113 ਵੋਟਾਂ ਦੇ ਨਾਲ ਹਰਾਇਆ ਜਦੋਂਕਿ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪੁੱਤਰ ਜਸਵੀਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ 319 ਵੋਟਾਂ ਦੇ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਗਗਨਾਂ ਸਿਰ ਸਜੇਗਾ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ ਤਾਜ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਪਤੀ-ਪਤਨੀ ਦੀ ਜੋੜੀ ਦਾ ਕਮਾਲ, ਕਾਂਗਰਸ ਦੀ ਝੋਲੀ ਪਾਈ ਦੋਹਰੀ ਜਿੱਤ
Ad Position 24
No active advertisement