ਮੁੱਦਕੀ, 29 ਮਈ (ਭਾਰਤ ਭੂਸ਼ਨ ਅਗਰਵਾਲ)-ਇਕ ਪਾਸੇ ਜਿੱਥੇ ਸੂਬੇ ਭਰ 'ਚ ਨਗਰ ਕੌਂਸਲ, ਨਗਰ ਨਿਗਮ 'ਤੇ ਨਗਰ ਪੰਚਾਇਤ ਚੋਣਾਂ ਵਿਚ ਜਿੱਤਾਂ ਹਾਸਿਲ ਕਰਨ ਲਈ ਵੱਖੋ-ਵੱਖਰੀਆਂ ਪਾਰਟੀਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ, ਉੱਥੇ ਹੀ ਦੂਜੇ ਪਾਸੇ ਨਗਰ ਪੰਚਾਇਤ ਮੁੱਦਕੀ ਅੰਦਰ ਵੋਟਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ 13 ਵਾਰਡਾਂ ਤੋਂ ਖੜ੍ਹੇ ਉਮੀਦਵਾਰ ਬਿਨਾਂ ਕਿਸੇ ਵੋਟ ਦੇ ਜੇਤੂ ਕਰਾਰ ਦੇ ਦਿੱਤੇ ਗਏ ਹਨ | ਇੱਥੇ ਵਿਸ਼ੇਸ਼ ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਮੁੱਦਕੀ 'ਤੇ 15 ਸਾਲ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਕਾਬਜ਼ ਰਹੀ ਹੈ | ਵਾਰਡ ਨੰਬਰ 1, 2, 3, 7, 9, 11 ਅਤੇ 13 'ਤੇ ਆਮ ਆਦਮੀ ਪਾਰਟੀ ਦੇ 7 ਉਮੀਦਵਾਰ ਅਤੇ 4, 5, 6, 8, 10 ਅਤੇ 12 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ 6 ਕੌਂਸਲਰ ਬਣੇ ਹਨ | ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਪਤਨੀ ਬਿੱਕਰ ਸਿੰਘ, ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਤਾਰ ਸਿੰਘ ਰੱਖੜਾ ਪੁੱਤਰ ਗੁਰਜੀਤ ਸਿੰਘ, ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਿੱਤਰ ਸਿੰਘ ਭੈਲ ਪੁੱਤਰ ਤਾਰਾ ਸਿੰਘ, ਵਾਰਡ ਨੰਬਰ 4 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਿੰਪੀ ਕੌਰ ਗਿੱਲ ਘਾਲੀ ਪਤਨੀ ਜਤਿੰਦਰ ਸਿੰਘ ਗਿੱਲ ਘਾਲੀ, ਵਾਰਡ ਨੰਬਰ 5 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਸਿੰਘ ਪੁੱਤਰ ਅਨਵਰ ਸਿੰਘ, ਵਾਰਡ ਨੰਬਰ 6 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਦਵਿੰਦਰ ਕੁਮਾਰ ਪਿੰਕਾ, ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਤੇਜ ਸਿੰਘ ਗਗਨਾਂ ਬਰਾੜ ਪੁੱਤਰ ਸੁਖਦੇਵ ਸਿੰਘ, ਵਾਰਡ ਨੰਬਰ 8 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਕੌਰ ਪਤਨੀ ਰਾਜਿੰਦਰ ਸਿੰਘ, ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਕਬਾਲ ਸਿੰਘ ਪੁੱਤਰ ਗੁਰਨਾਮ ਸਿੰਘ, ਵਾਰਡ ਨੰਬਰ 10 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਰਿੰਦਰਪਾਲ ਕੌਰ ਸੰਧੂ ਭੁੱਚੋ ਕਾ ਪਤਨੀ ਉਪਕਾਰ ਸਿੰਘ, ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ, ਵਾਰਡ ਨੰਬਰ 12 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਕੌਰ ਕਲਸੀ ਪਤਨੀ ਕੁਲਵਿੰਦਰ ਸਿੰਘ ਕਲਸੀ ਅਤੇ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਵਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਨਿਰਵਿਰੋਧ ਕੌਂਸਲਰ ਚੁਣੇ ਗਏ ਹਨ | ਇੱਥੇ ਦੱਸਣਯੋਗ ਹੈ ਕਿ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨਗੀ ਦਾ ਤਾਜ ਆਮ ਆਦਮੀ ਪਾਰਟੀ ਦੇ ਆਗੂ ਗੁਰਤੇਜ ਸਿੰਘ ਗਗਨਾਂ ਬਰਾੜ ਸਿਰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਦਕੀ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ 15 ਸਾਲ ਬਾਅਦ ਇਸ ਇਲਾਕੇ 'ਚ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ |