ਜ਼ੀਰਾ ਤੋਂ ਜਿੱਤੇ ਕਾਂਗਰਸ ਦੇ 7 ਉਮੀਦਵਾਰਾਂ ਨੇ ਕੁਲਬੀਰ ਸਿੰਘ ਜ਼ੀਰਾ ਤੋਂ ਲਿਆ ਅਸ਼ੀਰਵਾਦ
ਅਜੀਤ ਡੈਸਕ
30-05-2026
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਜ਼ੀਰਾ ਦੇ ਲੋਕਾਂ ਦੇ ਕਾਂਗਰਸ ਪਾਰਟੀ ਵਿਚ ਪ੍ਰਗਟਾਏ ਭਰੋਸੇ ਦਾ ਨਤੀਜਾ ਹੈ | ਉਨ੍ਹਾਂ ਜੇਤੂ ਉਮੀਦਵਾਰਾਂ ਨੂੰ ਥਾਪੜਾ ਦਿੰਦਿਆਂ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਵਿਚ ਜੁੱਟ ਜਾਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ | ਇਸ ਮੌਕੇ ਜੇਤੂ ਉਮੀਦਵਾਰਾਂ ਨੇ ਵੀ ਪਾਰਟੀ ਹਾਈਕਮਾਂਡ ਅਤੇ ਕੁਲਬੀਰ ਜ਼ੀਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੁਲਾਕਾਤ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ | ਜਿਨ੍ਹਾਂ ਨੇ ਢੋਲ ਦੀ ਥਾਪ 'ਤੇ ਨੱਚ ਕੇ ਖ਼ੁਸ਼ੀ ਮਨਾਈ |