ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੁੱਦਕੀ ਤੋਂ ਪਿੰਡ ਗਿੱਲ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ

Ad Position 21
No active advertisement
ਅਜੀਤ ਡੈਸਕ 30-05-2026
ਮੁੱਦਕੀ, 29 ਮਈ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਤੋਂ ਪਿੰਡ ਗਿੱਲ ਨੂੰ ਜਾਂਦੀ ਸੜਕ ਦੀ ਹਾਲਤ ਇਸ ਸਮੇਂ ਤਰਸਯੋਗ ਬਣੀ ਹੋਈ ਹੈ ਅਤੇ ਸੜਕ ਉੱਪਰੋਂ ਰੋਜ਼ਾਨਾ ਆਉਣ-ਜਾਣ ਵਾਲੇ ਵਾਹਨਾਂ, ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਪਿਛਲੇ ਕਈ ਮਹੀਨੇ ਪਹਿਲਾਂ ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ ਸੜਕ ਉੱਪਰ ਪੱਥਰ ਅਤੇ ਮਿੱਟੀ ਪਾ ਕੇ ਅਧੂਰਾ ਛੱਡਿਆ ਕੰਮ ਸੜਕ ਉੱਪਰੋਂ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਉਨ•ਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲਾਪਰਵਾਹੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਇਸ ਸੜਕ 'ਤੇ ਦੋ ਪਹੀਆ ਵਾਹਨ ਤਿਲ•ਕਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ | ਮੋਟਾ ਪੱਥਰ ਪਾਇਆ ਹੋਣ ਕਰਕੇ ਕਈ ਵਹੀਕਲਾਂ ਦਾ ਨੁਕਸਾਨ ਵੀ ਹੋ ਚੁੱਕਾ ਹੈ | ਉਨ•ਾਂ ਕਿਹਾ ਕਿ ਲੰਬੇ ਸਮੇਂ ਤੋਂ ਸੜਕ ਅੱਧ ਵਿਚਕਾਰ ਲਟਕ ਰਹੀ ਹੈ, ਪਰ ਮਹਿਕਮਾ ਕੁੰਭ ਕਰਨੀ ਨੀਂਦ ਤੋਂ ਜਾਗ ਨਹੀਂ ਰਿਹਾ | ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਵੀ ਇਸ ਸੜਕ ਨੂੰ ਚੌੜਾ ਕਰਨ ਤੇ ਪ੍ਰਧਾਨ ਮੰਤਰੀ ਗਰਾਮੀਣ ਸੜਕ ਯੋਜਨਾ ਅਧੀਨ ਚੌੜਾ ਕਰਨ ਦੀ ਮੰਗ ਕੀਤੀ ਗਈ ਸੀ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਉਨ•ਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੜਕ 'ਤੇ ਜਲਦੀ ਤੋਂ ਜਲਦੀ ਲੁੱਕ ਪਾ ਕੇ ਇਸ ਨੂੰ ਤਿਆਰ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਦਾ ਚੱਲਣਾ ਵੀ ਆਸਾਨ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਇਕੋ ਦਿਨ ਵਿਚ ਰਿਕਾਰਡ 13 ਮਾਲ ਗੱਡੀਆਂ ਦੀ ਕੀਤੀ ਲੋਡਿੰਗ ਅਗਲੀ ਖ਼ਬਰ ਜ਼ੀਰਾ ਤੋਂ ਜਿੱਤੇ ਕਾਂਗਰਸ ਦੇ 7 ਉਮੀਦਵਾਰਾਂ ਨੇ ਕੁਲਬੀਰ ਸਿੰਘ ਜ਼ੀਰਾ ਤੋਂ ਲਿਆ ਅਸ਼ੀਰਵਾਦ
Ad Position 24
No active advertisement