ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 30-05-2026
ਮੱਖੂ, 29 ਮਈ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਜੇ ਬਲਾਕ ਮੱਖੂ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਦੀ ਹਾਜ਼ਰੀ ਵਿਚ ਅਤੇ ਵੱਖ-ਵੱਖ ਬਲਾਕ, ਇਕਾਈ ਪ੍ਰਧਾਨ ਅਤੇ ਵਰਕਰਾਂ ਦੀ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਦਿਨੋਂ ਦਿਨ ਮਹਿੰਗਾਈ ਵਧ ਰਹੀ ਹੈ 'ਤੇ ਕਿਸਾਨ 'ਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਖਾਦ ਦੀ ਕਮੀ ਚੱਲ ਰਹੀ ਹੈ 'ਤੇ ਰੇਟਾਂ ਵਿਚ ਭਾਰੀ ਵਾਧਾ ਹੋਇਆ | ਰਸੋਈ ਦੇ ਸਮਾਨ ਵਸਤੂਆਂ ਆਦਿ ਵਿਚ ਭਾਰੀ ਵਾਧਾ ਕਰਨ ਨਾਲ ਕਿਸਾਨ ਦੇ ਨਾਲ ਨਾਲ ਮਜ਼ਦੂਰ ਵੀ ਪ੍ਰਭਾਵਿਤ ਹੋਏ ਹਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਆਏ ਦਿਨ ਡੀਜ਼ਲ ਅਤੇ ਪੈਟਰੋਲ ਵਿਚ ਭਾਰੀ ਵਾਧਾ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਜਨਤਾ ਕਾਫ਼ੀ ਪ੍ਰਭਾਵਿਤ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀਆਂ ਇਸੇ ਤਰ੍ਹਾਂ ਹੀ ਮਾਰੂ ਨੀਤੀਆਂ ਰਹੀਆਂ ਤਾਂ ਅਸੀਂ ਮੋਦੀ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਕਰਨ ਤੋਂ ਵੀ ਗੁਰੇਜ਼ ਨਹੀਂ ਕਰਾਂਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ, ਜਰਨੈਲ ਸਿੰਘ ਮੱਖੂ ਜ਼ਿਲ੍ਹਾ ਜਨਰਲ ਸਕੱਤਰ,ਕਮਲਜੀਤ ਸਿੰਘ ਭੁੱਲਰ, ਬਖ਼ਸ਼ੀਸ਼ ਸਿੰਘ,ਨਿਰਮਲ ਸਿੰਘ,ਅਵਤਾਰ ਸਿੰਘ ਸੰਧੂ,ਸੁਖਦੇਵ ਸਿੰਘ,ਗੁਲਾਬ ਸਿੰਘ, ਭਗਵਾਨ ਸਿੰਘ,ਗੁਰਬਖ਼ਸ਼ ਸਿੰਘ, ਗੁਰਭੇਜ ਸਿੰਘ,ਗੁਰਨੈਬ ਸਿੰਘ,ਗੁਰਜੰਟ ਸਿੰਘ,ਸੁਖਦੇਵ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਧੇ ਸ਼ਾਮ ਸੇਵਾ ਸੰਘ ਵਲੋਂ ਅਰਦਾਸ ਕੀਰਤਨ ਅੱਜ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਇਕੋ ਦਿਨ ਵਿਚ ਰਿਕਾਰਡ 13 ਮਾਲ ਗੱਡੀਆਂ ਦੀ ਕੀਤੀ ਲੋਡਿੰਗ
Ad Position 24
No active advertisement