ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 30-05-2026
ਗੋਲੂ ਕਾ ਮੋੜ, 29 ਮਈ (ਸੁਰਿੰਦਰ ਸਿੰਘ ਪੁਪਨੇਜਾ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਗੁਰੂਹਰਸਹਾਏ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਬਰਸਾਤਾਂ ਦਾ ਮੌਸਮ ਨੇੜੇ ਹੋਣ ਕਾਰਨ ਮੱਛਰ ਦੇ ਵਧਣ ਦਾ ਖ਼ਤਰਾ ਦੇਖਦੇ ਹੋਏ 'ਤੇ ਡੇਂਗੂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਵੱਖ-ਵੱਖ ਥਾਵਾਂ ਅਤੇ ਧਾਰਮਿਕ ਸਥਾਨਾਂ ਵਿਚ ਡੇਂਗੂ ਲਾਰਵੇ ਦਾ ਸਰਵੇ ਕੀਤਾ ਗਿਆ 'ਤੇ ਲੋਕਾਂ ਨਾਲ ਜਾਗਰੂਕਤਾ ਗਤੀਵਿਧੀਆਂ ਕੀਤੀਆਂ | ਇਸ ਦੌਰਾਨ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ, ਲੱਛਣ ਅਤੇ ਬਚਾਅ ਲਈ ਜਾਗਰੂਕ ਕੀਤਾ ਗਿਆ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ 'ਤੇ ਆਲ਼ੇ ਦੁਆਲੇ ਦੀ ਸਫ਼ਾਈ ਰੱਖਣ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡੇਂਗੂ ਖ਼ਤਰਨਾਕ 'ਤੇ ਜਾਨਲੇਵਾ ਬਿਮਾਰੀ ਹੈ | ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਇਸ ਬਿਮਾਰੀ ਤੋਂ ਬਚਣ ਲਈ ਉਪਾਅ ਕਰਨੇ ਅਤੀ ਜ਼ਰੂਰੀ ਹਨ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਜਗਤਾਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਜਿੱਤ ਨੇ 2027 ਦੀ ਤਸਵੀਰ ਕੀਤੀ ਸਾਫ਼, ਇਹ ਫਿਰੋਜ਼ਪੁਰੀਆਂ ਦੀ ਜਿੱਤ-ਪਰਮਿੰਦਰ ਸਿੰਘ ਪਿੰਕੀ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਮੌਕ ਡਰਿੱਲ ਦਾ ਆਯੋਜਨ
Ad Position 24
No active advertisement