ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੁਲਿਸ ਮੁਲਾਜ਼ਮਾਂ ਨਾਲ ਝੜਪ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

Ad Position 21
No active advertisement
ਅਜੀਤ ਡੈਸਕ 30-05-2026
ਗੁਰੂਹਰਸਹਾਏ, 29 ਮਈ(ਕਪਿਲ ਕੰਧਾਰੀ)-ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਜਿਸ ਵਿਚ ਕੁੱਝ ਵਿਅਕਤੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਕਰਾਰ ਅਤੇ ਧੱਕਾ-ਮੁੱਕੀ ਹੁੰਦੀ ਨਜ਼ਰ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿਚ ਨਜ਼ਰ ਆ ਰਹੇ ਪੁਲਿਸ ਕਰਮਚਾਰੀ ਥਾਣਾ ਗੁਰੂਹਰਸਹਾਏ ਨਾਲ ਸਬੰਧਿਤ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਦੀ ਪੁਲਿਸ ਇਕ ਸੜਕ ਹਾਦਸੇ ਦੇ ਮਾਮਲੇ ਵਿਚ ਕਾਰਵਾਈ ਕਰਨ ਅਤੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਵਿਖੇ ਗਈ ਹੋਈ ਸੀ | ਇਸ ਦੌਰਾਨ ਮੌਕੇ 'ਤੇ ਮੌਜੂਦ ਕੁੱਝ ਲੋਕਾਂ ਅਤੇ ਪੁਲਿਸ ਵਿਚਾਲੇ ਤਕਰਾਰ ਹੋ ਗਈ | ਜੋ ਬਾਅਦ ਵਿਚ ਧੱਕਾ-ਮੁੱਕੀ ਵਿਚ ਤਬਦੀਲ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ | ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਹਾਲਾਂਕਿ ਪੁਲਿਸ ਵਲੋਂ ਇਸ ਮਾਮਲੇ ਸਬੰਧੀ ਅਧਿਕਾਰਕ ਤੌਰ 'ਤੇ ਹਾਲੇ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ | ਉਕਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਅਗਲੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਧਰਨੇ ਦੀ ਕੀਤੀ ਤੋੜ-ਭੰਨ, ਬੈਨਰ ਪਾੜੇ ਧਰਨਾ ਮੁਲਤਵੀ-ਮਦਨ ਨਰੂਲਾ ਅਗਲੀ ਖ਼ਬਰ ਕਾਂਗਰਸ ਦੀ ਜਿੱਤ ਨੇ 2027 ਦੀ ਤਸਵੀਰ ਕੀਤੀ ਸਾਫ਼, ਇਹ ਫਿਰੋਜ਼ਪੁਰੀਆਂ ਦੀ ਜਿੱਤ-ਪਰਮਿੰਦਰ ਸਿੰਘ ਪਿੰਕੀ
Ad Position 24
No active advertisement