ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)-ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਖੇਡਾਂ ਅਤੇ ਨਸ਼ਾ ਮੁਕਤ ਸਮਾਜ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਆਈਡੀਆ ਵਿਲੇਜਰਜ਼ ਟੀਮ ਵਲੋਂ ਅੱਜ ਸਵੇਰੇ ਇਕ ਵਿਸ਼ਾਲ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਮੈਰਾਥਨ ਦੌੜ ਡਿਸਟਿ੍ਕਟ ਸਪੋਰਟਸ ਵਿਭਾਗ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦਿਆਂ ਆਯੋਜਕਾਂ ਨੇ ਦੱਸਿਆ ਕਿ ਮੈਰਾਥਨ ਦੌੜ ਅੱਜ ਸਵੇਰੇ 5 ਵਜੇ ਸਥਾਨਕ ਸ੍ਰੀ ਗੁਰੂ ਰਾਮ ਦਾਸ ਸਟੇਡੀਅਮ ਤੋਂ ਸ਼ੁਰੂ ਹੋਵੇਗੀ | ਇਸ ਦੌੜ ਵਿਚ ਵੱਡੀ ਗਿਣਤੀ ਵਿਚ ਨੌਜਵਾਨ, ਖਿਡਾਰੀ, ਵਿਦਿਆਰਥੀ, ਸਮਾਜ ਸੇਵੀ ਅਤੇ ਸ਼ਹਿਰ ਵਾਸੀ ਭਾਗ ਲੈਣਗੇ | ਆਯੋਜਕਾਂ ਨੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ, ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜ ਵਿਚ ਸਿਹਤਮੰਦ ਸੋਚ ਨੂੰ ਉਤਸ਼ਾਹਿਤ ਕਰਨਾ ਹੈ | ਆਯੋਜਕਾਂ ਨੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਮੈਰਾਥਨ ਦੌੜ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ | ਇਸ ਮੌਕੇ ਜੇਤੂ ਖਿਡਾਰੀਆ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |