ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਧਿਆਪਕਾਂ ਨੂੰ ਕਾਗ਼ਜ਼ੀ ਸਨਮਾਨ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ-ਸਾਂਝਾ ਅਧਿਆਪਕ ਮੋਰਚਾ

Ad Position 21
No active advertisement
ਅਜੀਤ ਡੈਸਕ 30-05-2026
ਜ਼ੀਰਾ, 29 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ 30 ਮਈ ਨੂੰ ਮੈਗਾ ਵਰਕਸ਼ਾਪ ਅਤੇ ਮਾਪੇ-ਅਧਿਆਪਕ ਮਿਲਣੀ ਤੇ ਪੰਜਾਬ ਦੇ ਸਮੂਹ ਸਰਕਾਰੀ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣੇ ਹਨ ਅਤੇ ਮਾਪਿਆਂ ਨੂੰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਕੰਮਾਂ ਦੇ ਪ੍ਰਚਾਰ ਸੰਬੰਧੀ ਪੈਂਫ਼ਲਿਟ ਵੰਡੇ ਜਾਣੇ ਹਨ | ਇਸ ਸੰਬੰਧੀ ਇੱਥੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਅਧਿਆਪਕ ਮੋਰਚਾ ਫਿਰੋਜ਼ਪੁਰ ਦੇ ਆਗੂਆਂ ਰਾਜੀਵ ਕੁਮਾਰ ਹਾਂਡਾ, ਸੁਖਜਿੰਦਰ ਸਿੰਘ ਖਾਨਪੁਰੀਆ, ਨਵੀਨ ਕੁਮਾਰ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ, ਬਾਜ਼ ਸਿੰਘ ਭੁੱਲਰ, ਜਗਸੀਰ ਸਿੰਘ ਗਿੱਲ ਅਤੇ ਰਾਜਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਵਿਭਾਗ ਅਧਿਆਪਕਾਂ ਨੂੰ ਕਾਗ਼ਜ਼ੀ ਸਨਮਾਨ ਦੇਣ ਦੀ ਬਜਾਏ ਅਧਿਆਪਕਾਂ ਦੇ ਅਸਲ ਮਾਣ-ਸਨਮਾਨ ਨੂੰ ਬਹਾਲ ਕਰੇ ਅਤੇ ਉਹਨਾਂ ਦੀਆਂ ਅਸਲ ਮੰਗਾਂ ਦੀ ਪੂਰਤੀ ਕਰੇ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਹੁ-ਗਿਣਤੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਗਾਇਆ ਹੋਇਆ ਹੈ | ਜਿਸ ਕਾਰਨ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਮਾਹੌਲ ਨਹੀਂ ਮਿਲ ਰਿਹਾ | ਇਸ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ-ਵੱਖ ਵਸ਼ਿਆਂ ਦੇ ਅਧਿਆਪਕਾਂ ਲੈਕਚਰਾਰਾਂ, ਮੁੱਖ-ਅਧਿਆਪਕਾਂ, ਬਲਾਕ ਪ੍ਰਾਇਮਰੀ ਅਫ਼ਸਰਾਂ ਅਤੇ ਪਿ੍ੰਸੀਪਲ ਦੀਆਂ ਅੱਧੀਆਂ ਤੋਂ ਵੱਧ ਪੋਸਟਾਂ ਖਾਲੀ ਪਈਆਂ ਹਨ | ਅਧਿਆਪਕਾਂ ਦੀਆਂ ਵਿੱਤੀ ਅਤੇ ਵਿਭਾਗੀ ਮੰਗਾਂ ਲੰਮੇ ਸਮੇਂ ਤੋਂ ਲਟਕੀਆਂ ਪਈਆਂ ਹਨ | ਪੰਜਾਬ ਸਰਕਾਰ ਦੇ ਇਸ ਫ਼ਜੂਲ ਦੇ ਖ਼ਰਚਿਆਂ ਦੀ ਵੱਖ-ਵੱਖ ਅਧਿਆਪਕ ਯੂਨੀਅਨਾਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਅਧਿਆਪਕਾਂ ਦੇ ਅਸਲ ਸਨਮਾਨ ਨੂੰ ਬਹਾਲ ਕਰਨ ਲਈ ਉਨ੍ਹਾਂ ਦੇ ਮਸਲਿਆਂ ਨੂੰ ਜਲਦ ਹੱਲ ਕਰੇ | ਇਸ ਮੌਕੇ ਨਿਰਮਲਜੀਤ ਕੌਰ, ਸੁਖਜੀਤ ਕੌਰ, ਮਮਤਾ ਪੁਰੀ, ਮਨਿੰਦਰਜੀਤ ਕੌਰ, ਮਨਮੋਹਨ ਕੌਰ, ਕਿਰਨਦੀਪ ਕੌਰ, ਸੁਰਜੀਤ ਕੌਰ, ਗੁਰਮੀਤ ਕੌਰ, ਗੁਰਵਿੰਦਰ ਕੌਰ, ਮਨੀਸ਼ਾ, ਮਹਾਂਵੀਰ ਬਾਂਸਲ, ਬਲਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਸਰਬਜੀਤ ਸਿੰਘ, ਅਜੇ ਕੁਮਾਰ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਦੀਪਾਂਕਰ ਮਿੱਤਲ, ਦਰਸ਼ਨ ਲਾਲ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ਮੌਕੇ ਡਿਪਟੀ ਡਾਇਰੈਕਟਰ ਮਨਜੀਤ ਕੁਮਾਰ ਨੂੰ ਭਾਵੁਕ ਵਿਦਾਇਗੀ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭਰੇ ਫਾਰਮ
Ad Position 24
No active advertisement