ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

Ad Position 21
No active advertisement
ਅਜੀਤ ਡੈਸਕ 30-05-2026
ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਸਟਰੀਮ ਲਾਈਨ ਵੈੱਲਫੇਅਰ ਸੋਸਾਇਟੀ ਫ਼ਿਰੋਜ਼ਪੁਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ, ਫ਼ਿਰੋਜ਼ਪੁਰ ਸ਼ਹਿਰ ਵਿਖੇ ਡਾਕਟਰ ਦੀਵਾਨ ਚੰਦ ਸੁਖੀਜਾ ਚੇਅਰਮੈਨ ਅਤੇ ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਦੀ ਅਗਵਾਈ ਹੇਠ ਮੁਫ਼ਤ ਸਟੇਸ਼ਨਰੀ ਵੰਡ ਕੈਂਪ ਲਗਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਨਸਿਲਾਂ ਵੰਡੀਆਂ ਗਈਆਂ | ਸਕੂਲ ਸਟਾਫ਼ ਵਲੋਂ ਇਸ ਉਪਰਾਲੇ ਲਈ ਸੋਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਸੋਸਾਇਟੀ ਦੇ ਅਹੁਦੇਦਾਰਾਂ ਨੇ ਭਰੋਸਾ ਦਵਾਇਆ ਕਿ ਭਵਿੱਖ ਵਿਚ ਵੀ ਲੋੜਵੰਦ ਬੱਚਿਆਂ ਲਈ ਇਸ ਤਰ੍ਹਾਂ ਦੇ ਹੋਰ ਸੇਵਾ ਕਾਰਜ ਅਤੇ ਕੈਂਪ ਲਗਾਏ ਜਾਣਗੇ ਤਾਂ ਜੋ ਸਿੱਖਿਆ ਨੂੰ ਹੋਰ ਉਤਸ਼ਾਹ ਮਿਲ ਸਕੇ | ਇਸ ਮੌਕੇ ਨੰਦ ਲਾਲ ਨੇ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਾਵਧਾਨੀਆਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ | ਇਸ ਕੈਂਪ ਦੌਰਾਨ ਅਵਤਾਰ ਸਿੰਘ ਭੋਲਾ ਖ਼ਜ਼ਾਨਚੀ, ਪੁਸ਼ਪ ਲਤਾ ਜੁਆਇੰਟ ਸਕੱਤਰ, ਸੁਰਿੰਦਰ ਵਿੱਜ, ਰਾਜ ਬਰਿਟ ਠਾਕੁਰ ਤੋਂ ਇਲਾਵਾ ਸਕੂਲ ਸਟਾਫ਼ ਵਿਚੋਂ ਮੋਨਿਕਾ ਰਾਣੀ ਹੈੱਡ ਟੀਚਰ, ਚੰਦਰਕਾਂਤਾ, ਪੂਜਾ ਰਾਣੀ, ਸੁਖਪਾਲ ਕੌਰ, ਵੰਦਨਾ ਗਰੋਵਰ, ਨੇਹਾ ਗਾਬਾ ਅਤੇ ਨੀਤੂ ਨਰੂਲਾ ਹਾਜ਼ਰ ਸਨ | ਸਮਾਗਮ ਦੌਰਾਨ ਸਮਾਜ ਸੇਵਾ ਅਤੇ ਸਿੱਖਿਆ ਪ੍ਰਤੀ ਸੋਸਾਇਟੀ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੇ ਗਿਣਤੀ ਦੌਰਾਨ ਪ੍ਰਸ਼ਾਸਨ 'ਤੇ ਲਾਏ ਧੱਕੇਸ਼ਾਹੀ ਦੇ ਦੋਸ਼ <br/> ਅਗਲੀ ਖ਼ਬਰ ਸੇਵਾ ਮੁਕਤੀ ਮੌਕੇ ਡਿਪਟੀ ਡਾਇਰੈਕਟਰ ਮਨਜੀਤ ਕੁਮਾਰ ਨੂੰ ਭਾਵੁਕ ਵਿਦਾਇਗੀ
Ad Position 24
No active advertisement