ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਵੇਂ ਐਮ.ਸੀ. ਦਵਿੰਦਰ ਪਹਿਲਵਾਨ ਦਾ ਨੋਟਾਂ ਦੇ ਹਾਰ ਅਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 31-05-2026
ਦਵਿੰਦਰ ਪਹਿਲਵਾਨ ਨੇ ਲੋਕ ਮਿਲਣੀ ਦੇ ਦੌਰ ਦੀ ਕੀਤੀ ਸ਼ੁਰੂਆਤ
ਫ਼ਿਰੋਜ਼ਪੁਰ, 30 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਨਵ-ਚੁਣੇ ਐਮ.ਸੀ ਦਵਿੰਦਰ ਸਿੰਘ ਪਹਿਲਵਾਨ ਦਾ ਰਾਮਗੜ੍ਹੀਆ ਪਰਿਵਾਰ, ਸੋਈ ਪਰਿਵਾਰ ਅਤੇ ਕਾਕਾ ਪਰਿਵਾਰ ਵਲੋਂ ਨੋਟਾਂ ਦਾ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ | ਇਸ ਮੌਕੇ ਦਵਿੰਦਰ ਸਿੰਘ ਪਹਿਲਵਾਨ ਨੇ ਇਨ੍ਹਾਂ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਨੰਬਰ 2 ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਮਾਣ ਅਤੇ ਵਿਸ਼ਵਾਸ ਦਿੱਤਾ ਹੈ | ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਐਮ.ਸੀ ਵਜੋਂ ਉਹ ਵਾਰਡ ਦੇ ਸਰਬਪੱਖੀ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ | ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਉਹ ਹਰ ਵੇਲੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਪਲਬਧ ਰਹਿਣਗੇ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਵੀ ਦਵਿੰਦਰ ਪਹਿਲਵਾਨ ਨੂੰ ਜਿੱਤ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਦਵਿੰਦਰ ਸਿੰਘ ਪਹਿਲਵਾਨ ਨੇ ਲੋਕ ਮਿਲਣੀ ਦਾ ਦੌਰ ਸ਼ੁਰੂ ਕਰਦਿਆਂ ਵਾਰਡ ਨੰਬਰ ਦੋ ਦੇ ਨਿਵਾਸੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2 ਦੇ ਵਾਸੀਆਂ ਵਲੋਂ ਮਿਲੇ ਪਿਆਰ ਦਾ ਕਰਜ਼ਦਾਰ ਰਹਾਂਗਾ- ਵੜੈਚ ਅਗਲੀ ਖ਼ਬਰ ਗੁਰੂਹਰਸਹਾਏ ਵਿਚ ਭਾਜਪਾ ਦਾ ਪਰਿਵਾਰ ਵੱਡਾ ਹੋ ਰਿਹਾ ਹੈ- ਭਾਜਪਾ ਆਗੂ ਦੀਪਕ ਸ਼ਰਮਾ
Ad Position 24
No active advertisement