ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮਹੀਨਾਵਾਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 31-05-2026
ਮੱਖੂ, 30 ਮਈ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਸੂਬਾ ਉਪ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰ ਵਾਲੀ ਜ਼ਿਲ੍ਹਾ ਪ੍ਰਧਾਨ ਫ਼ਿਰੋਜਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦੀ ਮੀਟਿੰਗ ਇੱਥੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਹੋਈ | ਇਸ ਮੀਟਿੰਗ ਦੌਰਾਨ ਨੰਬਰਦਾਰਾਂ ਦੀ ਹਾਜ਼ਰੀ 'ਚ ਯੂਨੀਅਨ ਦੇ ਝੰਡਾ ਅਤੇ ਬੈਂਚ ਜਾਰੀ ਕਰਦਿਆਂ ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰ ਵਾਲੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ 'ਤੇ ਨੰਬਰਦਾਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਕਿਉਂ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਗਈ ਹੈ | ਜੇਕਰ ਪੰਜਾਬ ਸਰਕਾਰ ਆਉਣ ਵਾਲੇ ਸਮਿਆਂ ਵਿਚ ਨੰਬਰਦਾਰ ਯੂਨੀਅਨ ਦੇ ਵਿਰੋਧ ਤੋਂ ਬਚਣਾ ਚਾਹੁੰਦੀ ਹੈ ਤਾਂ ਅਜੇ ਵੀ ਉਨ੍ਹਾਂ ਕੋਲ ਸਮਾਂ ਹੈ ਨੰਬਰਦਾਰਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰਨ,ਨਹੀਂ 'ਤੇ ਨੰਬਰਦਾਰਾਂ ਦਾ ਵਿਰੋਧ ਸਹਿਣ ਲਈ ਤਿਆਰ ਰਹਿਣ | ਇਸ ਮੀਟਿੰਗ 'ਚ ਕੁਲਦੀਪ ਸਿੰਘ ਢਿੱਲੋਂ ਬਾਹਰ ਵਾਲੀ ਸੂਬਾ ਉਪ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਤੋਂ ਇਲਾਵਾ ਨੰਬਰਦਾਰ ਰੇਸ਼ਮ ਸਿੰਘ ਮਲੰਗ ਸ਼ਾਹ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਨੰਬਰਦਾਰ ਗੁਰਸੇਵਕ ਸਿੰਘ ਖੰਨਾ ਮੀਤ ਪ੍ਰਧਾਨ ਤਹਿਸੀਲ ਜ਼ੀਰਾ, ਨੰਬਰਦਾਰ ਗੁਰਸੇਵਕ ਸਿੰਘ ਬੁਰਜ ਮੁਹੰਮਦ ਸ਼ਾਹ ਵਾਲਾ, ਨੰਬਰਦਾਰ ਗੁਰਜੰਟ ਸਿੰਘ ਮੱਖੂ, ਨੰਬਰਦਾਰ ਬਲਦੇਵ ਸਿੰਘ ਖ਼ਿਆਲੀਂ, ਨੰਬਰਦਾਰ ਭਜਨ ਸਿੰਘ ਚੱਕ ਖੰਨਾ, ਨੰਬਰਦਾਰ ਸਵਰਨ ਸਿੰਘ ਮੀਰ ਸ਼ਾਹ ਵਾਲਾ, ਨੰਬਰਦਾਰ ਗੁਲਾਬ ਸਿੰਘ ਮੱਲੇਵਾਲਾ ਆਦਿ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2 ਜੂਨ ਦੀ ਮੀਟਿੰਗ ਤੋਂ ਵੱਡੀਆਂ ਉਮੀਦਾਂ, ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕਰਨ ਦੀ ਚੇਤਾਵਨੀ ਅਗਲੀ ਖ਼ਬਰ ਠੇਕੇਦਾਰ ਵਲੋਂ 20 ਦਿਨ ਪਹਿਲਾਂ ਬਣਾਈ ਸੜਕ ਟੁੱਟਣੀ ਅਤੇ ਧਸਣੀ ਸ਼ੁਰੂ
Ad Position 24
No active advertisement