ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

2 ਜੂਨ ਦੀ ਮੀਟਿੰਗ ਤੋਂ ਵੱਡੀਆਂ ਉਮੀਦਾਂ, ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕਰਨ ਦੀ ਚੇਤਾਵਨੀ

Ad Position 21
No active advertisement
ਅਜੀਤ ਡੈਸਕ 31-05-2026
ਫ਼ਿਰੋਜ਼ਪੁਰ, 30 ਮਈ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਫ਼ਿਰੋਜ਼ਪੁਰ ਡਿਪੂ ਦੀ ਇਕ ਅਹਿਮ ਮੀਟਿੰਗ ਅੱਜ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਦੇ ਰਵੱਈਏ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਵਰਕਰਾਂ ਨੇ ਸਰਕਾਰ ਪ੍ਰਤੀ ਗਹਿਰਾ ਰੋਸ ਜ਼ਾਹਿਰ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਮੰਗ ਕੀਤੀ | ਮੀਟਿੰਗ ਦੀ ਪ੍ਰਧਾਨਗੀ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕੀਤੀ, ਜਦਕਿ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਵੱਲ ਕੋਈ ਗੰਭੀਰ ਧਿਆਨ ਨਹੀਂ ਦੇ ਰਹੀ ਅਤੇ ਵਿਭਾਗ ਨੂੰ ਮਜ਼ਬੂਤ ਕਰਨ ਦੀ ਬਜਾਏ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਬੱਸਾਂ ਦੀ ਖ਼ਰੀਦ ਕਰਨ ਦੀ ਬਜਾਏ ਕਿੱਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਾਵਜੂਦ ਕੰਟਰੈਕਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਮੁਲਾਜ਼ਮਾਂ ਨੂੰ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਸਬੰਧੀ ਅਦਾਲਤਾਂ ਦੇ ਫ਼ੈਸਲਿਆਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਜ਼ਾਰਾਂ ਕੱਚੇ ਮੁਲਾਜ਼ਮ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਹਨ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ 2 ਜੂਨ ਨੂੰ ਟਰਾਂਸਪੋਰਟ ਅਤੇ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਸਰਕਾਰ ਨੂੰ ਸਮਾਂ ਟਪਾਉਣ ਦੀ ਬਜਾਏ ਮੰਗਾਂ ਦਾ ਠੋਸ ਹੱਲ ਕਰਨਾ ਚਾਹੀਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਅਤੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਮੁਲਾਜ਼ਮਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੂਬਾ ਪੱਧਰ 'ਤੇ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਜਰਨਲ ਸਕੱਤਰ ਮੁੱਖਪਾਲ ਸਿੰਘ, ਜੁਆਇੰਟ ਸਕੱਤਰ ਸੁਖਦੇਵ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ ਅਤੇ ਕੈਸ਼ੀਅਰ ਅਜੈ ਕੁਮਾਰ ਨੇ ਕਿਹਾ ਕਿ ਡਿਪੂ ਦੇ ਵਰਕਰਾਂ ਨੇ ਸੂਬਾ ਕਮੇਟੀ ਨੂੰ ਅਪੀਲ ਕੀਤੀ ਹੈ ਕਿ 2 ਜੂਨ ਦੀ ਮੀਟਿੰਗ ਬੇਨਤੀਜਾ ਰਹਿਣ ਦੀ ਸੂਰਤ ਵਿਚ ਤੁਰੰਤ ਅਣਮਿਥੇ ਸਮੇਂ ਦੀ ਹੜਤਾਲ ਅਤੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇ | ਮੀਟਿੰਗ ਵਿਚ ਦਰਪਣ ਕੁਮਾਰ, ਪਰਮਜੀਤ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ ਅਤੇ ਹੋਰ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ 'ਤੇ ਫਿਰੋਜ਼ਪੁਰ 'ਚ ਜਸ਼ਨ-ਹੀਰਾ ਸੋਢੀ ਨੇ ਸਾਥੀਆਂ ਨਾਲ ਵੰਡੇ ਲੱਡੂ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮਹੀਨਾਵਾਰੀ ਮੀਟਿੰਗ
Ad Position 24
No active advertisement