ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ 'ਤੇ ਫਿਰੋਜ਼ਪੁਰ 'ਚ ਜਸ਼ਨ-ਹੀਰਾ ਸੋਢੀ ਨੇ ਸਾਥੀਆਂ ਨਾਲ ਵੰਡੇ ਲੱਡੂ

Ad Position 21
No active advertisement
ਅਜੀਤ ਡੈਸਕ 31-05-2026
ਫਿਰੋਜ਼ਪੁਰ, 30 ਮਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਦੀ ਕਮਾਨ ਸੌਂਪੇ ਜਾਣ ਦੀ ਖ਼ੁਸ਼ੀ ਵਿਚ ਫਿਰੋਜ਼ਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਨੁਮੀਤ ਹੀਰਾ ਸੋਢੀ ਨੇ ਆਪਣੇ ਸਾਥੀਆਂ ਸਮੇਤ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਹੀਰਾ ਸੋਢੀ ਨੇ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਤਾਕਤ ਦੇਵੇਗਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਵਿਚ ਆਪਣਾ ਜਨ ਅਧਾਰ ਹੋਰ ਮਜ਼ਬੂਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮਜ਼ਬੂਤ ਲੀਡਰਸ਼ਿਪ ਦੀ ਉਮੀਦ ਰੱਖਦੇ ਹਨ | ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਾਰਟੀ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿਚ ਸਫਲ ਰਹੇਗੀ | ਇਸ ਮੌਕੇ ਮੌਜੂਦ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਵੀ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਲਈ ਇਕ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ | ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਅਗਵਾਈ ਹੇਠ ਪਾਰਟੀ ਪੰਜਾਬ ਦੀ ਸਿਆਸਤ ਵਿੱਚ ਹੋਰ ਮਜ਼ਬੂਤੀ ਨਾਲ ਉੱਭਰੇਗੀ | ਜਸ਼ਨ ਦੇ ਮਾਹੌਲ ਵਿਚ ਵਰਕਰਾਂ ਨੇ ਇਕ-ਦੂਜੇ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਪਾਰਟੀ ਦੀਆਂ ਭਵਿੱਖੀ ਸਫਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਕੌਂਸਲਰਾਂ ਦੀ ਜਿੱਤ ਕੁਲਬੀਰ ਸਿੰਘ ਜ਼ੀਰਾ ਦੀ ਮਜ਼ਬੂਤ ਯੋਜਨਾਬੰਦੀ ਦ... ਅਗਲੀ ਖ਼ਬਰ 2 ਜੂਨ ਦੀ ਮੀਟਿੰਗ ਤੋਂ ਵੱਡੀਆਂ ਉਮੀਦਾਂ, ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕਰਨ ਦੀ ਚੇਤਾਵਨੀ
Ad Position 24
No active advertisement