ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਆਯੋਜਿਤ

Ad Position 21
No active advertisement
ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਅਮਰਜੀਤ ਸ਼ਰਮਾ)-ਜੀਨੀਅਸ ਕਾਨਵੈਂਟ ਸਕੂਲ, ਕਟੈਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀ ਵਿੱਦਿਅਕ ਪ੍ਰਗਤੀ ਅਤੇ ਕਾਰਗੁਜ਼ਾਰੀ ਬਾਰੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ | ਮਿਲਣੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਉਨ੍ਹਾਂ ਦੀ ਭਾਗੀਦਾਰੀ ਸਬੰਧੀ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ | ਇਸ ਮੌਕੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਪਣੇ ਕੀਮਤੀ ਸੁਝਾਅ ਦਿੱਤੇ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਵਿਤਾ ਸਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਯਮਿਤ ਸੰਵਾਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਖ਼ਰਾਬ ਮੌਸਮ ਦੀ ਪ੍ਰਵਾਹ ਨਾ ਕਰਦੇ ਹੋਏ ਸਕੂਲ ਪਹੁੰਚਣ ਵਾਲੇ ਸਾਰੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਸਕੂਲ ਦੇ ਐੱਮ.ਡੀ.ਰਾਘਵ ਸਪੜਾ ਨੇ ਕਿਹਾ ਕਿ ਮਾਪਿਆਂ ਦਾ ਸਹਿਯੋਗ ਅਤੇ ਅਟੁੱਟ ਵਿਸ਼ਵਾਸ ਹੀ ਸਕੂਲ ਦੀ ਸਭ ਤੋਂ ਵੱਡੀ ਸ਼ਕਤੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੂਲ ਪ੍ਰਸ਼ਾਸਨ ਅਤੇ ਮਾਪਿਆਂ ਦੇ ਸਾਂਝੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ 15 ਰੋਜ਼ਾ ਸਮਰ ਕੈਂਪ ਦਾ ਆਯੋਜਨ ਅਗਲੀ ਖ਼ਬਰ ਪਾਵਰਕਾਮ ਮੈਨੇਜਮੈਂਟ ਦਾ ਤਾਨਾਸ਼ਾਹੀ ਫਰਮਾਨ ਬਰਦਾਸ਼ਤ ਨਹੀਂ-ਭੁੱਲਰ
Ad Position 24
No active advertisement