ਤਲਵੰਡੀ ਭਾਈ, 30 ਮਈ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਦੇ ਮਾਣ ਹਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੂਬੇਦਾਰ ਜਸਵਿੰਦਰ ਸਿੰਘ ਖੋਸਾ ਸਰਪੰਚ ਕੋਟ ਕਰੋੜ ਕਲਾਂ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਗੁਰਨਾਮ ਸਿੰਘ, ਨਵਤੇਜ ਸਿੰਘ, ਗੁਰਜੀਤ ਸਿੰਘ ਖੋਸਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗੁਰਨੈਬ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਚੇਅਰਮੈਨ, ਰਿੰਪੀ, ਮਨਪ੍ਰੀਤ ਕੌਰ, ਸੰਦੀਪ ਕੌਰ, ਪ੍ਰਦੀਪ ਸਿੰਘ ਸਰਪੰਚ ਫਿੱਡੇ ਆਦਿ ਪਤਵੰਤੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਸਰਪੰਚ ਸੂਬੇਦਾਰ ਜਸਵਿੰਦਰ ਸਿੰਘ ਖੋਸਾ ਵਲੋਂ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਦਸਤਖਤਾਂ ਨਾਲ ਜਾਰੀ ਕੀਤੇ ਗਏ ਸ਼ਲਾਘਾ ਪੱਤਰ ਅਧਿਆਪਕਾਂ ਨੂੰ ਸੌਂਪੇ ਅਤੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਮੁੱਖ ਅਧਿਆਪਕਾ ਰੇਖਾ ਰਾਣੀ, ਅਧਿਆਪਕਾ ਪਰਮਿੰਦਰ ਕੌਰ, ਮੈਡਮ ਮੋਨਿਕਾ, ਮਾਸਟਰ ਰਮਨਦੀਪ ਸਿੰਘ, ਗਗਨਦੀਪ ਕੌਰ, ਰਾਜਪਾਲ ਕੌਰ, ਹਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ |