ਫਿਰੋਜ਼ਪੁਰ, 30 ਮਈ (ਪ .ਪ.)- ਵਾਰਡ ਨੰਬਰ 2 ਦੇ ਕਾਂਗਰਸ ਦੇ ਸਾਬਕਾ ਐਮ.ਸੀ ਕਸ਼ਮੀਰ ਸਿੰਘ ਭੁੱਲਰ ਨੇ ਨਗਰ ਕੌਂਸਲ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਵੋਟਰਾਂ, ਸਮਰਥਕਾਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਲੋਕਾਂ ਨੇ ਜੋ ਪਿਆਰ, ਸਤਿਕਾਰ ਅਤੇ ਸਹਿਯੋਗ ਦਿੱਤਾ, ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਸਹਿਯੋਗ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਹੈ | ਸਾਬਕਾ ਐਮ.ਸੀ ਨੇ ਕਿਹਾ ਕਿ ਉਹ ਅੱਗੇ ਵੀ ਵਾਰਡ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਜਨਤਾ ਦੇ ਹਰ ਦੁੱਖ-ਸੁੱਖ ਵਿੱਚ ਸ਼ਾਮਲ ਹੋਣਗੇ | ਉਨ੍ਹਾਂ ਸਮੂਹ ਵੋਟਰਾਂ, ਸਪੋਰਟਰਾਂ ਅਤੇ ਸਾਥੀਆਂ ਦਾ ਮੁੜ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਦੀ ਉਮੀਦ ਕਰਦਾ ਹਾਂ |