ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ 'ਚ ਆਪ ਦੀ ਵੱਡੀ ਜਿੱਤ ਨੇ ਸਾਬਿਤ ਕੀਤਾ ਲੋਕ ਆਪ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ- ਵਿਧਾਇਕ ਕਟਾਰੀਆ

Ad Position 21
No active advertisement
ਅਜੀਤ ਡੈਸਕ 31-05-2026
ਮੱਖੂ, 30 ਮਈ (ਵਰਿੰਦਰ ਮਨਚੰਦਾ)-ਨਗਰ ਨਿਗਮ 'ਤੇ ਨਗਰ ਕੌਂਸਲ ਦੀਆਂ ਚੋਣਾਂ ਇਹ ਸਿਰਫ਼ ਇਕ ਚੋਣ ਜਿੱਤ ਨਹੀਂ ਹੈ | ਬਲਕਿ ਪੰਜਾਬ ਦੀ ਜਨਤਾ ਦਾ ਸਾਫ਼ ਸੁਨੇਹਾ ਹੈ ਕਿ ਉਹ ਗ਼ੱਦਾਰੀ ਅਤੇ ਧੋਖੇ ਦੀ ਰਾਜਨੀਤੀ ਦੇ ਨਾਲ ਖੜ੍ਹੇ ਨਹੀਂ ਹੋਣਗੇ | ਇਮਾਨਦਾਰੀ ਦੇ ਨਾਲ ਖੜ੍ਹੇ ਹੋਣਗੇ, ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਮੱਖੂ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ਦੀ ਵੱਡੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਲੋਕ 'ਆਪ' ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਵਿਧਾਇਕ ਕਟਾਰੀਆ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਲੋਕੀਂ ਰਵਾਇਤੀ ਪਾਰਟੀਆਂ ਨੂੰ ਨਕਾਰਨ ਦੇ ਨਾਲ ਮੁੱਖ ਮੰਤਰੀ ਮਾਨ ਦੀ ਅਗਾਂਹਵਧੂ ਸੋਚ ਨਾਲ ਲੋਕੀਂ ਆਪਮੁਹਾਰੇ ਜੁੜ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਲੋਕੀਂ ਆਮ ਆਦਮੀ ਪਾਰਟੀ ਨੂੰ ਨਿੰਦਦੇ ਸੀ | ਉਨ੍ਹਾਂ ਨੂੰ ਅੱਜ ਜ਼ੀਰਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 9 ਸੀਟਾਂ ਤੋਂ ਜਿੱਤ ਦਾ ਫ਼ਤਵਾ ਦੇ ਕੇ ਜਵਾਬ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ 2027 'ਚ ਵੀ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਮੁੜ ਤੋਂ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਸੜਕੀ ਢਾਂਚੇ ਵਿਚ ਕੀਤੇ ਗਏ ਸੁਧਾਰਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ | ਜਿਸ ਸਦਕਾ ਪੰਜਾਬ ਵਾਸੀ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਇਹ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ ਲਈ ਇਕ ਵੱਡਾ ਮਨੋਬਲ ਵਧਾਉਣ ਵਾਲਾ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਿੱਤਣ ਉਪਰੰਤ ਕੌਂਸਲਰ ਪੂਨਮ ਰਾਣੀ ਨੇ ਘਰ-ਘਰ ਜਾ ਕੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਅਧਿਆਪਕਾਂ ਤੋਂ ਸਰਕਾਰ ਆਪਣੀ ਵਾਹ-ਵਾਹ ਕਰਵਾਉਣ ਲੱਗੀ-ਟੀ.ਡੀ.ਐਫ
Ad Position 24
No active advertisement