ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਜਿੱਤ ਮਗਰੋਂ ਵਿਧਾਇਕ ਪਿੰਕੀ ਦਾ ਸ਼ਕਤੀ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-05-2026
ਫਿਰੋਜ਼ਪੁਰ, 30 ਮਈ(ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫਿਰੋਜ਼ਪੁਰ ਸ਼ਹਿਰ ਵਿਚ ਤੂਫ਼ਾਨੀ ਅਤੇ ਵਿਸ਼ਾਲ ਧੰਨਵਾਦੀ ਦੌਰਾ ਕੱਢਿਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਨਵੇਂ ਚੁਣੇ ਗਏ ਕੌਂਸਲਰ, ਵਰਕਰ ਅਤੇ ਸਮਰਥਕ ਉਨ੍ਹਾਂ ਦੇ ਨਾਲ ਮੌਜੂਦ ਰਹੇ ਤੂਫ਼ਾਨੀ ਅਤੇ ਧੰਨਵਾਦੀ ਦੌਰੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਲੋਕਾਂ ਵਲੋਂ ਵਿਧਾਇਕ ਪਿੰਕੀ ਦਾ ਭਰਵਾਂ ਸਵਾਗਤ ਕੀਤਾ ਗਿਆ | ਕਈ ਥਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਮਾਲਾ ਪਾ ਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਮਿਲਿਆ ਭਰਪੂਰ ਸਮਰਥਨ ਲੋਕਾਂ ਦੇ ਅਟੁੱਟ ਵਿਸ਼ਵਾਸ, ਵਿਕਾਸ ਦੇ ਮੁੱਦਿਆਂ ਅਤੇ ਕਾਂਗਰਸ ਪਾਰਟੀ ਦੀ ਲੋਕ ਪੱਖੀ ਸੋਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਇਕ ਵਾਰ ਫਿਰ ਵਿਕਾਸ ਦੀ ਰਾਜਨੀਤੀ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਪਹਿਲਾਂ ਨਾਲੋਂ ਵੀ ਵੱਧ ਜੋਸ਼ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣਗੇ | ਧੰਨਵਾਦੀ ਦੌਰੇ ਦੌਰਾਨ ਸ਼ਹਿਰ ਦਾ ਮਾਹੌਲ ਜਿੱਤ ਦੇ ਜਸ਼ਨ ਵਿਚ ਰੰਗਿਆ ਹੋਇਆ ਨਜ਼ਰ ਆਇਆ ਅਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਮੀਂਹ ਦੇ ਕਾਰਨ ਤਹਿਸੀਲ ਕੰਪਲੈਕਸ ਸਣੇ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਭਰਿਆ ਮੀਂਹ ਦਾ ਪਾਣੀ ਅਗਲੀ ਖ਼ਬਰ ਵਿਕਾਸ ਦੇ ਵਾਅਦਿਆਂ 'ਤੇ ਭਾਰਤੀ ਜਨਤਾ ਪਾਰਟੀ ਨੂੰ ਮਿਲਿਆ ਲੋਕਾਂ ਦਾ ਸਮਰਥਨ
Ad Position 24
No active advertisement