ਫਿਰੋਜ਼ਪੁਰ, 31 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਜ਼ਿਲ੍ਹਾ ਭਾਜਪਾ ਹੈੱਡਕੁਆਟਰ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਅਤੇ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਕਾਰਕੁਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਨਵੀਨਰਾਂ, ਕਲਸਟਰ ਇੰਚਾਰਜਾਂ, ਵਾਰਡ ਇੰਚਾਰਜਾਂ ਅਤੇ ਜ਼ਿਲ੍ਹਾ ਟੀਮ ਦੇ ਮੈਂਬਰਾਂ ਨੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ | ਇਸ ਤੋਂ ਇਲਾਵਾ ਅਨੇਕਾਂ ਕਾਰਕੁਨਾਂ ਨੇ ਨਿੱਜੀ ਪੱਧਰ 'ਤੇ ਵੀ ਪਾਰਟੀ ਦੀ ਜਿੱਤ ਲਈ ਅਹਿਮ ਭੂਮਿਕਾ ਅਦਾ ਕੀਤੀ | ਇਸ ਮੌਕੇ ਵਾਰਡ ਨੰਬਰ 19, 23, 25 ਅਤੇ 26 ਤੋਂ ਜਿੱਤ ਹਾਸਲ ਕਰਨ ਵਾਲੇ ਐਮ.ਸੀ. ਪਰਿਵਾਰਾਂ ਦੇ ਪ੍ਰਤੀਨਿਧੀਆਂ ਅਤੇ ਐਮ.ਸੀ. ਦਵਿੰਦਰ ਬਜਾਜ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ ਅਤੇ ਭਾਜਪਾ ਵਰਕਰਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਜਸ਼ਨ ਮਨਾਇਆ | ਸਮਾਰੋਹ ਵਿਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਡੀ.ਪੀ. ਚੰਦਨ (ਕਨਵੀਨਰ ਨਗਰ ਕੌਂਸਲ ਚੋਣਾਂ), ਹਰਿੰਦਰ ਸਿੰਘ ਕੁੱਲ, ਹੀਰਾ ਪੁੱਗਲ, ਸਾਗਰ ਨਰੂਲਾ, ਅਭਿਸ਼ੇਕ ਧਵਨ, ਪ੍ਰਦੀਪ ਨੰਦਾ, ਇੰਦਰ ਗੁਪਤਾ, ਸੁਰਿੰਦਰਪਾਲ ਸਿੰਘ ਸਿੱਧੂ, ਯੁਵਾ ਮੋਰਚਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ, ਕਿਸਾਨ ਮੋਰਚਾ ਪ੍ਰਧਾਨ ਜ਼ੋਰਾਵਰ ਸਿੰਘ, ਮੰਡਲ ਪ੍ਰਧਾਨ ਦਵਿੰਦਰ ਨਾਰੰਗ, ਸੁਸ਼ੀਲ ਗੁਪਤਾ, ਬੂਟਾ ਸਿੰਘ ਰਾਣਾ ਰਾਏ, ਦੀਪਕ ਸ਼ਰਮਾ, ਅੰਗਰੇਜ਼ ਸਿੰਘ ਵੜਵਾਲ, ਕਿ੍ਸ਼ਨ ਨਰੂਲਾ, ਜੌਹਰੀ ਲਾਲ ਯਾਦਵ, ਸੌਰਵ ਸ਼ਰਮਾ, ਸੋਨੂੰ ਬੇਦੀ, ਕਿਸ਼ੋਰ, ਰਾਹੁਲ ਰਜਤ, ਪਰਵਿੰਦਰ ਕੌਰ ਬਾਠ, ਏਕਤਾ ਮੁੰਜਾਲ, ਰਾਜਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ | ਸਮੂਹ ਆਗੂਆਂ ਅਤੇ ਕਾਰਕੁਨਾਂ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ | ਇਸ ਮੌਕੇ ਪਾਰਟੀ ਵਲੋਂ ਸਾਰੇ ਕਾਰਕੁਨਾਂ, ਸਮਰਥਕਾਂ ਅਤੇ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਜਿੱਤ ਲੋਕਾਂ ਦੇ ਵਿਸ਼ਵਾਸ ਅਤੇ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ |