ਜਲਾਲਾਬਾਦ, 31 ਮਈ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਉਰਫ਼ ਸ਼ੰਟੀ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 2 ਗਾਂਧੀ ਨਗਰ ਜਲਾਲਾਬਾਦ ਨਸ਼ੇ ਦੇ ਕੈਪਸੂਲ ਖਾਣ ਅਤੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਸਿਵਲ ਹਸਪਤਾਲ ਜਲਾਲਾਬਾਦ ਦੇ ਨਾਲ ਬੰਦ ਪਏ ਪੈਟਰੋਲ ਪੰਪ ਪਰ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ 1 ਵਿਅਕਤੀ ਕੋਲੋਂ 90 ਕੈਪਸੂਲ ਬਰਾਮਦ ਕੀਤੇ ਗਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |